ਕਿਸਾਨਾਂ ਨੂੰ ਮੀਂਹ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ 15,000 ਰੁਪਏ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ – ਭਗਵੰਤ ਮਾਨ

ਬੀਤੇ ਕੁਝ ਦਿਨਾਂ ਤੋਂ ਮੀਂਹ ਅਤੇ ਗੜ੍ਹੇਮਾਰੀ ਦੇ ਕਾਰਨ ਪੰਜਾਬ ਦੇ ਵਿੱਚ ਕਣਕ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਔਖੀ ਘੜੀ ਵਿੱਚ ਖੜੀ ਹੈ, ਮੀਂਹ ਨਾਲ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ 15 ਹਜ਼ਾਰ ਪ੍ਰਤੀ ਏਕੜ ਜਲਦ ਹੀ ਮੁਹੱਈਆ ਕਰਵਾਇਆ ਜਾਵੇਗਾ, ਇਹ ਮੁਆਵਜ਼ਾ ਪਿਛਲੀਆਂ ਸਰਕਾਰਾਂ ਨਾਲੋ ਵੱਧ ਹੋਵੇਗਾ। ਇਸ ਦੌਰੇ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਸੀ ਕਿ ਉਹ ਅੱਜ ਉਨ੍ਹਾਂ ਦਾ ਥਾਵਾਂ ‘ਤੇ ਜਾਣਗੇ ਜਿੱਥੇ ਮੀਂਹ ਕਾਰਨ ਕਿਸਾਨਾਂ ਦੀ ਫ਼ਸਲਾਂ ਦਾ ਖਰਾਬਾ ਹੋਇਆ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦਿੱਤੇ ਸਮੇਂ ਤੋਂ 14 ਮਿੰਟ ਪਹਿਲਾਂ ਹੀ ਮੰਡੀ ਨਿਹਾਲ ਸਿੰਘ ਵਾਲਾ ਪਹੁੰਚ ਗਏ। ਜਿਉਂ ਹੀ ਉਨ੍ਹਾਂ ਦਾ ਹੈਲੀਕਾਪਟਰ ਆਉਂਦਾ ਦਿਖਾਈ ਦਿੱਤਾ, ਪੁਲਿਸ ਪ੍ਰਸ਼ਾਸਨ ‘ਚ ਮੌਜੂਦ ਡੀਸੀ, ਐੱਸਐੱਸਪੀ ਤੇ ਹੋਰ ਅਧਿਕਾਰੀ ਇਕਦਮ ਹਰਕਤ ਵਿਚ ਆ ਗਏ। ਐਨ ਮੌਕੇ ‘ਤੇ ਬਣਾਏ ਹੈਲੀਪੈਡ ‘ਤੇ ਮੱਖ ਮੰਤਰੀ ਉੱਤਰੇ। ਉਹ ਗੱਡੀਆਂ ਦੇ ਕਾਫਲੇ ਨਾਲ ਦੀਨਾ ਸਾਹਿਬ ਤੇ ਖਾਈ ਪਿੰਡ ਨੂੰ ਰਵਾਨਾ ਹੋ ਗਏ ਜਿੱਥੇ ਮੁੱਖ ਮੰਤਰੀ ਮੀਂਹ ਨਾਲ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ।

post by parmvirsingh

See also  ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ