ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ

ਚੰਡੀਗੜ੍ਹ- ਧਰਤੀ ਹੇਠਲੇ ਪਾਣੀ ਦੇ ਡਿੱਗਦੇ ਮਿਆਰ ਦੇ ਮੱਦੇਨਜ਼ਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਵਿਧਾਇਨ ਮਨਪ੍ਰੀਤ ਸਿੰਘ ਇਆਲੀ ਦੇ ਸਵਾਲ ਦੇ ਜਵਾਬ ਵਿੱਚ ਆਖੀ। ਮੀਤ ਹੇਅਰ ਨੇ ਕਿਹਾ ਕਿ ਇਸ ਵਾਰ ਬਜਟ ਵਿੱਚ ਨਹਿਰਾਂ ਦੀ ਮਜ਼ਬੂਤੀ ਤੇ ਸਫਾਈ ਲਈ ਜਲ ਸਰੋਤ ਵਿਭਾਗ ਵਾਸਤੇ 2630 ਕਰੋੜ ਰੁਪਏ ਰੱਖੇ ਹਨ। ਇਸ ਵੇਲੇ 870 ਕਰੋੜ ਰੁਪਏ ਦੇ 366 ਪ੍ਰਾਜੈਕਟ ਚੱਲ ਰਹੇ ਹਨ ਅਤੇ 7 ਪ੍ਰਾਜੈਕਟ ਕੇਂਦਰ ਨੂੰ ਭੇਜੇ ਗਏ ਹਨ। ਮੁੱਖ ਮੰਤਰੀ ਜੀ ਵੱਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੇ ਨਿਰਦੇਸ਼ਾਂ ਤਹਿਤ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ।

post by parmvir singh

See also  ਵਿਜੀਲੈਂਸ ਬਿਊਰੋ ਵੱਲੋਂ ਐਸ.ਬੀ.ਐਸ.ਨਗਰ ਦੀਆਂ ਅਨਾਜ ਮੰਡੀਆਂ 'ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਸਬੰਧਤ ਇੱਕ ਹੋਰ ਦੋਸ਼ੀ ਕਾਬੂ