ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿੱਚ ਹੁਣ RSS ਦਾ ਨਾਮ ਵੀ ਚਰਚਾ ਵਿੱਚ ਆ ਗਿਆ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ RSS ‘ਤੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਵਾਕਈ RSS ਕਾਂਗਰਸ ਦੀਆਂ ਮੀਟਿੰਗਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਭੇਜ ਰਹੀ ਹੈ ਜਾਂ ਇਹ ਸਿਰਫ਼ ਸਿਆਸੀ ਇਲਜ਼ਾਮ ਹਨ? ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਵਿਰੋਧ ਦੇ ਨਿਰਦੇਸ਼ ਕਿੱਥੋਂ ਮਿਲ ਰਹੇ ਹਨ? ਇਸ ਦੇ ਨਾਲ ਹੀ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਚੱਲ ਰਿਹਾ ਵਿਵਾਦ ਕਦੋਂ ਖਤਮ ਹੋਵੇਗਾ, ਇਹ ਵੀ ਵੱਡਾ ਸਵਾਲ ਬਣਿਆ ਹੋਇਆ ਹੈ।















