ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਕੇਸ ਵਿੱਚ ਬੰਦ ਇਕ ਕੈਦੀ ਦੀ ਹਾਲਤ ਵਿਗੜਨ ਕਾਰਨ ਰਸਤੇ ਵਿੱਚ ਜਾਂਦੇ ਸਮੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਮਹਿੰਦਰਪਾਲ ਸਿੰਘ ਵਾਸੀ ਕਸਬਾ ਭਿੱਖੀਵਿੰਡ ਦੇ ਪਰਿਵਾਰ ਦੇ ਮੈਂਬਰ ਨਰਿੰਦਰਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਮਹਿੰਦਰਪਾਲ ਦਾ ਜੇਲ ਵਿਚ ਫੋਨ ਆਇਆ ਕਿ ਉਸ ਦੀ ਜੇਲ੍ਹ ਵਿਚ ਹਾਲਤ ਜ਼ਿਆਦਾ ਖਰਾਬ ਹੈ ਜੇਲ੍ਹ ਪਰਸ਼ਾਸ਼ਨ ਉਸ ਦਾ ਇਲਾਜ ਨਹੀਂ ਕਰਵਾ ਰਿਹਾ ਤੁਸੀਂ ਇਲਾਜ ਕਰਵਾਓ ਪੀੜਤ ਪਰਿਵਾਰ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਜੇਲ੍ਹ ਮੁਲਾਜ਼ਮਾਂ ਦਾ ਫੋਨ ਆਇਆ ਕਿ ਮਹਿੰਦਰਪਾਲ ਦੀ ਸਿਹਤ ਵਿਗੜਨ ਕਾਰਨ ਉਸ ਦੀ ਮੌਤ ਹੋ ਗਈ ਹੈ ਪੀੜਤ ਪਰਿਵਾਰ ਲਈ ਜੇਲ੍ਹ ਪ੍ਰਸ਼ਾਸਨ ਤੇ ਦੋਸ਼ ਲਾਉਦੇ ਹੋਏ ਕਿਹਾ ਕਿ ਜੇਲ ਪ੍ਰਸ਼ਾਸਨ ਨੇ ਮਹਿੰਦਰਪਾਲ ਦਾ ਇਲਾਜ ਨਹੀ ਕਰਵਾਇਆ ਜਿਸ ਕਰਕੇ ਉਸ ਦੀ ਮੌਤ ਹੋਈ ਹੈ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੋਇੰਦਵਾਲ ਸਾਹਿਬ ਜੇਲ੍ਹ ਦੇ ਸੁਪਰਡੈਂਟ ਖਿਲਾਫ ਕਾਰਵਾਈ ਕੀਤੀ ਜਾਵੇ
ਉੱਧਰ ਮਹਿੰਦਰਪਾਲ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ਲੈ ਕੇ ਆ ਰਹੇ ਹਵਲਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਮਹਿੰਦਰਪਾਲ ਦੀ ਸਿਹਤ ਜ਼ਿਆਦਾ ਖਰਾਬ ਸੀ ਅਤੇ ਉਸ ਦੀ ਡਿਊਟੀ ਲਾਈ ਗਈ ਸੀ ਕਿ ਉਸ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਜਾਵੇ ਜਿੱਥੇ ਉਹ ਮਹਿੰਦਰ ਪਾਲ ਨੂੰ ਹਸਪਤਾਲ ਲੈ ਕੇ ਆ ਰਹੇ ਸਨ ਤਾਂ ਰਸਤੇ ਵਿੱਚ ਮਹਿੰਦਰਪਾਲ ਦੀ ਮੌਤ ਹੋ ਗਈ ਹੈ ਹੌਲਦਾਰ ਗੁਰਮੀਤ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਦੋਸ਼ ਲਾਇਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ ਹੈ[
post by parmvir singh