ਕੇਂਦਰ ਦਾ ‘ਜੀ ਰਾਮ ਜੀ’ ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ : ਕੇਵਲ ਸਿੰਘ ਢਿੱਲੋਂ | ਪੰਜਾਬ ਖ਼ਬਰਾਂ

0
4
ਪੰਜਾਬ ਭਾਜਪਾ ਵੱਲੋਂ 'ਪੰਚ ਤੀਰਥ ਯਾਤਰਾ' ਦੀ ਸ਼ੁਰੂਆਤ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ | ਪੰਜਾਬ ਖ਼ਬਰਾਂ



Last Updated:Jul 01, 2026 6:22 PM ISTਕੇਂਦਰ ਦੀ ਹਰ ਚੰਗੀ ਪਹਿਲ ਦਾ ਸਿਆਸੀ ਲਾਭ ਲਈ ਅੰਨ੍ਹਾ ਵਿਰੋਧ ਕਰਦੀ ਹੈ ‘ਆਪ’: ਢਿੱਲੋਂ ਚੰਡੀਗੜ੍ਹ- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਲਿਆਂਦੇ ਗਏ ਇਤਿਹਾਸਕ ‘ਵੀਬੀ ਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਫਾਰ ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ) ਕਾਨੂੰਨ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਹੋਣ ਜਾ ਰਿਹਾ ਇਹ ਕਾਨੂੰਨ ਦੇਸ਼ ਦੇ ਕਰੋੜਾਂ ਮਜ਼ਦੂਰਾਂ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋਵੇਗਾ।ਸੂਬਾ ਪ੍ਰਧਾਨ ਨੇ ਇਸ ਨਵੇਂ ਕਾਨੂੰਨ ਦੇ ਲਾਭ ਗਿਣਾਉਂਦਿਆਂ ਕਿਹਾ ਕਿ ਇਹ ਸਿਰਫ਼ ਨਾਂ ਦੀ ਤਬਦੀਲੀ ਨਹੀਂ ਹੈ, ਸਗੋਂ ਮਜ਼ਦੂਰਾਂ ਦੇ ਹੱਕਾਂ ਦੀ ਅਸਲ ਗਰੰਟੀ ਹੈ। ਇਹ ਕਾਨੂੰਨ ਪੂਰਨ ਪਾਰਦਰਸ਼ਤਾ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਣਾਲੀ ਨੂੰ ਯਕੀਨੀ ਬਣਾਏਗਾ, ਜਿਸ ਨਾਲ ਪੁਰਾਣੀ ਵਿਵਸਥਾ ਵਿੱਚ ਹੁੰਦੇ ਘਪਲੇ ਅਤੇ ਫਰਜ਼ੀਵਾੜੇ ਪੂਰੀ ਤਰ੍ਹਾਂ ਖ਼ਤਮ ਹੋ ਜਾਣਗੇ। ਹੁਣ ਬਿਨਾਂ ਕਿਸੇ ਵਿਚੋਲੇ ਦੇ ਮਜ਼ਦੂਰਾਂ ਦੇ ਹੱਕ ਦਾ ਪੈਸਾ ਸਿੱਧਾ ਉਨ੍ਹਾਂ ਦੇ ਖਾਤਿਆਂ ਵਿੱਚ ਜਾਵੇਗਾ।ਇਸ ਤੋਂ ਇਲਾਵਾ, ਨਵੇਂ ਕਾਨੂੰਨ ਤਹਿਤ ਮਜ਼ਦੂਰਾਂ ਦੀ ਦਿਹਾੜੀ ਦੀ ਅਦਾਇਗੀ ਵਿੱਚ ਹੁੰਦੀ ਦੇਰੀ ਨੂੰ ਸਖ਼ਤੀ ਨਾਲ ਖ਼ਤਮ ਕਰਕੇ ਸਮੇਂ ਸਿਰ ਸਿੱਧੀ ਅਦਾਇਗੀ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਮਿਸ਼ਨ ਸਿਰਫ਼ ਦਿਹਾੜੀ ਦੇਣ ਤੱਕ ਸੀਮਤ ਨਹੀਂ ਹੈ, ਸਗੋਂ ਮਜ਼ਦੂਰਾਂ ਦੀ ਅਜੀਵਿਕਾ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੀ ਪੱਕੀ ਗਰੰਟੀ ਦਿੰਦਾ ਹੈ।Location :Chandigarh,Chandigarh,ChandigarhRead More



Rozana Times

LEAVE A REPLY

Please enter your comment!
Please enter your name here