ਬੇਮੌਸਮੀ ਬਾਰਿਸ਼ ਕਾਰਨ ਫਸਲ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਕੇਂਦਰ ਨੂੰ ਕਣਕ ਦੀ ਖਰੀਦ ਲਈ ਨਿਯਮਾਂ ਵਿੱਚ ਢਿੱਲ ਦੇਣ ਦੀ ਅਪੀਲ ਕੀਤੀ ਹੈ, ਜਿਸ ਨੂੰ ਕੇਂਦਰ ਸਰਕਾਰ ਨੇ ਮੰਨ ਲਿਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ, ਅਸੀਂ ਕੇਂਦਰ ਨੂੰ ਪੱਤਰ ਲਿਖ ਕੇ ਨਿਯਮਾਂ ਵਿੱਚ ਢਿੱਲ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਬੇਮੌਸਮੀ ਬਾਰਸ਼ ਕਾਰਨ ਫ਼ਸਲਾਂ ਦੇ ਖ਼ਰਾਬ ਹੋਏ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਟੀਮਾਂ ਆਈਆਂ ਸਨ, ਉਨ੍ਹਾਂ ਦੀ ਟੀਮ ਨੇ ਆ ਕੇ ਪੰਜਾਬ ਵਿੱਚ ਸੈਂਪਲ ਲੈ ਕੇ ਕੇਂਦਰ ਨੂੰ ਰਿਪੋਰਟ ਦਿੱਤੀ ਹੈ। ਮੰਤਰੀ ਲਾਲਚੰਦ ਨੇ ਦੱਸਿਆ ਕਿ ਇਸ ਤੋਂ ਬਾਅਦ ਕੇਂਦਰ ਨੇ ਨਿਯਮਾਂ ਵਿੱਚ ਢਿੱਲ ਦਿੱਤੀ ਹੈ, ਇਸ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਖਰਾਬ ਫਸਲ ਦਾਣੇ ਅਤੇ ਸੁੰਗੜਨ ‘ਤੇ 6 ਫੀਸਦੀ ਤੋਂ 18 ਫੀਸਦੀ ਤੱਕ ਦੀ ਰਿਆਇਤ ਦਿੱਤੀ ਗਈ ਹੈ। ਐਫਸੀਆਈ ਹੁਣ ਮੰਡੀਆਂ ਵਿੱਚੋਂ ਫ਼ਸਲ ਚੁੱਕ ਕੇ ਸਿੱਧੀ ਹੋ ਰਹੀ ਹੈ। ਇਸ ਨਾਲ ਖੁੱਲੇ ਵਿੱਚ ਫਸਲ ਖਰਾਬ ਨਹੀਂ ਹੋਵੇਗੀ।
post by parmvir singh