ਕੇਵਲ ਸਿੰਘ ਢਿੱਲੋਂ ਦੀ ਅਪੀਲ: ਦੀਵਾਲੀ ‘ਤੇ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ਵਿੱਚ ਜਗਾਓ ਇੱਕ ਦੀਵਾ |

0
3
ਖਤਰਾ ਅਜੇ ਟਲਿਆ ਨਹੀਂ, ਜੰਗਲਾਂ ਵਿੱਚੋਂ ਨਕਸਲਵਾਦ ਖ਼ਤਮ, ਪਰ ‘ਦਿਮਾਗੀ ਨਕਸਲੀ’ ਅਜੇ ਵੀ...

ਕੇਵਲ ਸਿੰਘ ਢਿੱਲੋਂ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ ਅਤੇ ਇਸ ਕਾਰਨ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ’ਤੇ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜਾਨਾਂ ਨਸ਼ਿਆਂ ਨੇ ਖੋਹ ਲਈਆਂ।ਕੇਵਲ ਸਿੰਘ ਢਿੱਲੋਂ ਦੀ ਅਪੀਲ, ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੀ ਯਾਦ ਵਿੱਚ ਜਗਾਓ ਦੀਵਾ file photoਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ ਹਨ।ਇਸ ਮੌਕੇ ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਝੂਠ ’ਤੇ ਸੱਚ, ਬੁਰਾਈ ’ਤੇ ਚੰਗਿਆਈ ਅਤੇ ਅਗਿਆਨਤਾ ’ਤੇ ਗਿਆਨ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਇੱਕ ਛੋਟਾ ਜਿਹਾ ਦੀਵਾ ਵੀ ਹਨੇਰੇ ਰਾਹਾਂ ਨੂੰ ਰੌਸ਼ਨ ਕਰ ਸਕਦਾ ਹੈ।ਕੇਵਲ ਸਿੰਘ ਢਿੱਲੋਂ ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕੋਹੜ ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਹੈ ਅਤੇ ਇਸ ਕਾਰਨ ਹਜ਼ਾਰਾਂ ਪਰਿਵਾਰਾਂ ਦੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ’ਤੇ ਇੱਕ ਦੀਵਾ ਉਨ੍ਹਾਂ ਨੌਜਵਾਨਾਂ ਦੀ ਯਾਦ ਵਿੱਚ ਜ਼ਰੂਰ ਜਗਾਇਆ ਜਾਵੇ, ਜਿਨ੍ਹਾਂ ਦੀਆਂ ਜਾਨਾਂ ਨਸ਼ਿਆਂ ਨੇ ਖੋਹ ਲਈਆਂ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ ’ਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਵੇ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਹਨੇਰਾ ਜਲਦੀ ਦੂਰ ਹੋਵੇ ਅਤੇ ਸੂਬੇ ਵਿੱਚ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਤਰੱਕੀ ਦੀ ਰੌਸ਼ਨੀ ਮੁੜ ਪਰਤੇ।ਉਨ੍ਹਾਂ ਕਿਹਾ, “ਆਓ, ਇਸ ਦੀਵਾਲੀ ਅਸੀਂ ਸਿਰਫ਼ ਆਪਣੇ ਘਰਾਂ ਵਿੱਚ ਹੀ ਨਹੀਂ, ਸਗੋਂ ਹਰ ਲੋੜਵੰਦ ਦੇ ਜੀਵਨ ਵਿੱਚ ਵੀ ਖੁਸ਼ੀਆਂ ਦਾ ਦੀਵਾ ਜਗਾਈਏ ਅਤੇ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਨਾਲ ਸਮਾਜ ਨੂੰ ਹੋਰ ਮਜ਼ਬੂਤ ਬਣਾਈਏ।”ਅੰਤ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਾਮਨਾ ਕੀਤੀ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਇਹ ਪਵਿੱਤਰ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।Read More

Rozana Times

LEAVE A REPLY

Please enter your comment!
Please enter your name here