ਕੈਨੇਡਾ ‘ਚ ਬਠਿੰਡਾ ਦੇ 23 ਸਾਲਾ ਨੌਜਵਾਨ ਦੀ ਮੌਤ, ਪਿੰਡ ਬੁਰਜ ਗਿੱਲ ‘ਚ ਛਾਇਆ ਮਾਤਮ |

0
5
Mawan-Dhiyan Satkar Yojana: ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ HC ਦਾ ਨੋਟਿਸ

ਬਠਿੰਡਾ ਦੇ ਪਿੰਡ ਬੁਰਜ ਗਿੱਲ ਦੇ 23 ਸਾਲਾ ਸੁਖਮਨਦੀਪ ਸਿੰਘ ਦੀ ਕੈਨੇਡਾ ਦੇ ਸਰੀ ਵਿੱਚ ਖ਼ੁਦਕੁਸ਼ੀ ਦੀ ਖ਼ਬਰ। ਕੈਨੇਡਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਈਮੇਲ ਰਾਹੀਂ ਦਿੱਤੀ ਜਾਣਕਾਰੀ। ਕੈਨੇਡਾ ‘ਚ ਬਠਿੰਡਾ ਦੇ 23 ਸਾਲਾ ਨੌਜਵਾਨ ਦੀ ਮੌਤ, ਪਿੰਡ ਬੁਰਜ ਗਿੱਲ ‘ਚ ਛਾਇਆ ਮਾਤਮਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਨਾਲ ਸਬੰਧਤ 23 ਸਾਲਾ ਨੌਜਵਾਨ ਸੁਖਮਨਦੀਪ ਸਿੰਘ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਖ਼ਬਰ ਨਾਲ ਪਿੰਡ ਬੁਰਜ ਗਿੱਲ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਥਾਣਾ ਫੂਲ ਦੇ ਐੱਸਐੱਚਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਪੁਲਿਸ ਵੱਲੋਂ ਈਮੇਲ ਰਾਹੀਂ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਪਿੰਡ ਬੁਰਜ ਗਿੱਲ ਦੇ ਰਹਿਣ ਵਾਲੇ ਸੁਖਮਨਦੀਪ ਸਿੰਘ (23), ਪੁੱਤਰ ਬਲੌਰ ਸਿੰਘ, ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ। ਪੁਲਿਸ ਵੱਲੋਂ ਇਸ ਸਬੰਧੀ ਪਰਿਵਾਰ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਸੁਖਮਨਦੀਪ ਸਿੰਘ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਿਆ ਸੀ ਅਤੇ ਉੱਥੇ ਸਰੀ (Surrey) ਵਿੱਚ ਰਹਿ ਰਿਹਾ ਸੀ। ਮੁੱਢਲੀ ਜਾਣਕਾਰੀ ਮੁਤਾਬਕ ਉਸ ਨੇ ਖ਼ੁਦਕੁਸ਼ੀ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ ਸੁਖਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤਰ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਵਾਸੀਆਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਉੱਧਰ, ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।Read More

Rozana Times

LEAVE A REPLY

Please enter your comment!
Please enter your name here