ਸੱਤਲੁਜ ਦਰਿਆ ਵਿੱਚ ਆਏ ਹੜ੍ਹ ਕਾਰਨ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਥੇ ਜ਼ਮੀਨਾਂ ਵੀ ਜਿਹੜੀਆਂ ਉਹ ਪਾਣੀ ਵਿੱਚ ਡੁੱਬ ਗਈਆਂ ਹਨ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ਹੈ। ਜਿਸਦਾ ਜਾਇਜ਼ਾ ਲੈਣ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਅਤੇ ਜੋ ਪਰਿਵਾਰ ਪਾਣੀ ਵਿੱਚ ਘਿਰੇ ਹੋਏ ਹਨ। ਉਨ੍ਹਾਂ ਨੂੰ ਬਾਹਰ ਕੱਢਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਲੋਕਾਂ ਲਈ ਖਾਣ ਪੀਣ ਦੀਆਂ ਚੀਜਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ, ਦੱਸ ਦਈਏ ਕਿ ਅੱਜ ਸੁਖਬੀਰ ਬਾਦਲ ਵੀ ਇਸ ਇਲਾਕੇ ਵਿੱਚ ਪਹੁੰਚੇ ਸਨ। ਜਿਨ੍ਹਾਂ ਸਰਕਾਰ ਤੇ ਟਿੱਪਣੀ ਕਰਦਿਆਂ ਕਿਹਾ ਕਿ ਤਜਰਬੇ ਦੀ ਘਾਟ ਕਾਰਨ ਇਹ ਨੁਕਸਾਨ ਹੋਇਆ ਹੈ। ਲੋਕਾਂ ਨੂੰ ਡੋਬਣ ਲਈ ਸਾਰੇ ਗੇਟ ਖੋਲ ਦਿੱਤੇ ਗਏ ਇਸ ਤੇ ਜਵਾਬ ਦਿੰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਨ੍ਹਾਂ ਕੋਲ ਪੂਰਾ ਤਜਰਬਾ ਹੈ ਅਤੇ ਉਹ ਲੋਕਾਂ ਨੂੰ ਪਾਣੀ ਚੋਂ ਬਾਹਰ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।