ਕੋਵਿਡ ਦੇ ਮਾਮਲਿਆਂ ਵਿੱਚ ਦੇਸ਼ ਵਿਆਪੀ ਵਧ ਰਹੇ ਰੁਝਾਨ ਕਾਰਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਪਹਿਲਾਂ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੇਂਦਰ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਯਮਤ ਤੌਰ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਰਿਹਾ ਹੈ। ਭਾਰਤ ਵਿੱਚ ਇੱਕ ਦਿਨ ਵਿਚ ਕਰੋਨਾ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,45,104 ਹੋ ਗਈ ਹੈ। ਇਹ ਪਿਛਲੇ 203 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 28,303 ਹੋ ਗਈ ਹੈ।
ਉੱਤਰ ਭਾਰਤ ਦੇ ਸੂਬਿਆਂ ਵਿੱਚ ਵੀ ਕੋਰੋਨਾ ਤੇਜ਼ੀ ਨਾਲ ਫੈਲਦਾ ਨਜ਼ਰ ਆ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਸੱਤ ਦਿਨਾਂ ਵਿੱਚ ਕੋਰੋਨਾ ਸੰਕਰਮਣ ਦੇ 1 ਹਜ਼ਾਰ 768 ਮਾਮਲੇ ਦਰਜ ਕੀਤੇ ਗਏ ਹਨ। ਜੋ ਪਿਛਲੇ ਸੱਤ ਦਿਨਾਂ ਵਿੱਚ ਸਿਰਫ਼ 786 ਸਨ। ਜੇਕਰ ਦੇਖਿਆ ਜਾਵੇ ਤਾਂ ਹਿਮਾਚਲ ਪ੍ਰਦੇਸ਼ ‘ਚ ਕੋਰੋਨਾ ਦੀ ਰਫਤਾਰ 2.25 ਗੁਣਾ ਹੋ ਗਈ ਹੈ। ਹਰਿਆਣਾ ਵਿੱਚ 2.5 ਗੁਣਾ ਦੀ ਰਫ਼ਤਾਰ ਨਾਲ 1 ਹਜ਼ਾਰ 176 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਯੂਪੀ ਵਿੱਚ ਪਿਛਲੇ ਸੱਤ ਦਿਨਾਂ ਵਿੱਚ 2.2 ਗੁਣਾ ਵੱਧ ਕੇ 800 ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ ਸੱਤ ਦਿਨਾਂ ਵਿੱਚ, ਕੇਰਲ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਸਿਖਰ ‘ਤੇ ਤਿੰਨ ਗੁਣਾ ਹੋ ਗਈ ਹੈ। ਕੇਰਲ ਵਿੱਚ 3 ਹਜ਼ਾਰ 878 ਮਾਮਲੇ ਦਰਜ ਕੀਤੇ ਗਏ ਹਨ। ਦਿੱਲੀ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵੀ 2.3 ਗੁਣਾ ਦੀ ਛਾਲ ਦਰਜ ਕੀਤੀ ਗਈ ਹੈ। ਜਿਸ ਕਾਰਨ ਦਿੱਲੀ ਵਿੱਚ ਪਿਛਲੇ ਸੱਤ ਦਿਨਾਂ ਵਿੱਚ 2 ਹਜ਼ਾਰ 703 ਮਾਮਲੇ ਸਾਹਮਣੇ ਆਏ ਹਨ। ਜੋ ਪਿਛਲੇ ਸੱਤ ਦਿਨਾਂ ਵਿੱਚ ਸਿਰਫ਼ 1 ਹਜ਼ਾਰ 190 ਸਨ। ਇਸੇ ਤਰ੍ਹਾਂ ਗੁਜਰਾਤ ਵਿੱਚ 2 ਹਜ਼ਾਰ 298 ਮਾਮਲੇ ਸਾਹਮਣੇ ਆਏ, ਜੋ ਪਹਿਲੇ ਸੱਤ ਦਿਨਾਂ ਵਿੱਚ 2 ਹਜ਼ਾਰ 226 ਸਨ।
post by parmvir singh