ਕੱਲ੍ਹ ਨੂੰ ਪੰਜਾਬ ‘ਚ ਸਰਕਾਰੀ ਛੁੱਟੀ, ਵੇਖੋ ਨੋਟੀਫਿਕੇਸ਼ਨ |

    0
    20
    ਪੰਜਾਬ ਦੀ ਸਿਆਸਤ ਵਿਚ ਭੂਚਾਲ! ਸਾਬਕਾ ਵਿਧਾਇਕ ਸਮੇਤ ਕਈ ਆਗੂ 'AAP' ਵਿਚ ਸ਼ਾਮਲ

    ਪ੍ਰਸ਼ਾਸਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੈਜਿਸਟਰੇਟ ਰਾਹੁਲ ਚਾਬਾ ਆਈ.ਏ.ਐੱਸ. ਨੇ ਜ਼ਿਲ੍ਹਾ ਫਰੀਦਕੋਟ ਵਿਚ 23 ਸਤੰਬਰ 2026 (ਬੁੱਧਵਾਰ) ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ। ਇਹ ਛੁੱਟੀ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰਾਂ ਆਦਿ (ਬੈਂਕਿੰਗ ਸੈਕਟਰ ਨੂੰ ਛੱਡ ਕੇ) ‘ਤੇ ਲਾਗੂ ਹੋਵੇਗੀ।ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ੍ਹ ਦੇ ਪੱਤਰ ਨੰਬਰ 6/21/80-6 ਜੇ.ਈ./8881 ਮਿਤੀ 23-07-1981 ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਇਸ ਹੁਕਮ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਮਿਤੀ 23-09-2026 (ਦਿਨ ਬੁੱਧਵਾਰ) ਲਈ ਕਿਸੇ ਵਿੱਦਿਅਕ ਅਦਾਰੇ ਵਿਚ ਪਹਿਲਾਂ ਤੋਂ ਹੀ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੋਵੇ, ਤਾਂ ਉਨ੍ਹਾਂ ਪ੍ਰੀਖਿਆ ਕੇਂਦਰਾਂ/ਅਦਾਰਿਆਂ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।ਇਸ ਲੋਕਲ ਛੁੱਟੀ ਨਾਲ ਜ਼ਿਲ੍ਹੇ ਦੇ ਲੋਕਾਂ, ਖਾਸ ਕਰਕੇ ਸਰਕਾਰੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਪ੍ਰਸ਼ਾਸਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।Read More

    Rozana Times

    LEAVE A REPLY

    Please enter your comment!
    Please enter your name here