ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ 29 ਨਵੰਬਰ ਨੂੰ ਸਮਾਪਤੀ ਸਮਾਰੋਹ, CM ਮਾਨ ਤੇ ਮੀਕਾ ਸਿੰਘ ਆਉਣਗੇ ਹੁਸ਼ਿਆਰਪੁਰ |

0
2
5 ਏਕੜ ਤੋਂ 40 ਏਕੜ ਤੱਕ ਦਾ ਸਫ਼ਰ! ਮੱਛੀ ਪਾਲਣ ਤੋਂ ਖੜ੍ਹਾ ਕੀਤਾ ਕਰੋੜਾਂ ਦਾ ਕਾਰੋਬਾਰ

ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ 29 ਨਵੰਬਰ ਨੂੰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਸਮਾਪਤੀ ਸਮਾਰੋਹ ਹੋਵੇਗਾ। CM ਭਗਵੰਤ ਮਾਨ ਜੇਤੂ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਮੀਕਾ ਸਿੰਘ ਲਾਉਣਗੇ ਰੌਣਕਾਂ।ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ 29 ਨਵੰਬਰ ਨੂੰ ਸਮਾਪਤੀ ਸਮਾਰੋਹ, CM ਮਾਨ ਤੇ ਮੀਕਾ ਸਿੰਘ ਆਉਣਗੇ ਹੁਸ਼ਿਆਰਪੁਰਹੁਸ਼ਿਆਰਪੁਰ: ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ 29 ਨਵੰਬਰ ਨੂੰ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਇਸ ਸ਼ਾਨਦਾਰ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਸਮਾਰੋਹ ਦੌਰਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲਾਜਵੰਤੀ ਸਟੇਡੀਅਮ ਦਾ ਦੌਰਾ ਕਰਕੇ ਸਬੰਧਤ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਮਾਗਮ ਨੂੰ ਸੁਚਾਰੂ ਅਤੇ ਯਾਦਗਾਰ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਇੱਕ ਖੇਡ ਸਮਾਗਮ ਨਹੀਂ, ਸਗੋਂ ਪੰਜਾਬ ਦੀ ਖੇਡ ਭਾਵਨਾ, ਪ੍ਰਤਿਭਾ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਮਹੱਤਵਪੂਰਨ ਪਹਿਲ ਹੈ। ਇਸ ਰਾਹੀਂ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲੇ ਹਨ ਅਤੇ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਨਵੀਂ ਊਰਜਾ ਮਿਲੀ ਹੈ।ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੀਜ਼ਨ-4 ਦਾ ਸੂਬਾ ਪੱਧਰੀ ਸਮਾਪਤੀ ਸਮਾਰੋਹ ਜ਼ਿਲ੍ਹੇ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਵਿਖੇ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣਗੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਇਸ ਮੌਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਇਸ ਯਾਦਗਾਰ ਸਮਾਗਮ ਦਾ ਹਿੱਸਾ ਬਣਨ ਲਈ 29 ਨਵੰਬਰ ਨੂੰ ਸ਼ਾਮ 4 ਵਜੇ ਲਾਜਵੰਤੀ ਸਟੇਡੀਅਮ ਪਹੁੰਚਣ।ਤਿਆਰੀਆਂ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰੱਖਿਆ, ਆਵਾਜਾਈ, ਪਾਰਕਿੰਗ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਸਿਹਤ ਸੇਵਾਵਾਂ ਅਤੇ ਦਰਸ਼ਕਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀਆਂ ਨਿਭਾਉਣ ਅਤੇ ਦਰਸ਼ਕਾਂ ਤੇ ਮਹਿਮਾਨਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ, ਤਾਂ ਜੋ ਸਮਾਰੋਹ ਨੂੰ ਸ਼ਾਨਦਾਰ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।Read More

Rozana Times

LEAVE A REPLY

Please enter your comment!
Please enter your name here