Last Updated:Mar 23, 2026 8:56 PM ISTਮ੍ਰਿਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ, ਚੰਡੀਗੜ੍ਹ ਪੀਜੀਆਈ, ਸੈਕਟਰ 32, ਪੀਜੀਆਈ ਰੋਹਤਕ, ਜਾਂ ਏਮਜ਼ ਬਠਿੰਡਾ ਵਿੱਚ ਕੀਤਾ ਜਾਵੇ। ਇਸ ਮੰਤਵ ਲਈ ਇੱਕ ਸੁਤੰਤਰ ਪੈਨਲ ਬਣਾਇਆ ਜਾਵੇ। ਸੁਣਵਾਈ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।ਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਅਪਡੇਟ, ਮ੍ਰਿਤਕ ਦੀ ਮਾਤਾ ਨੇ ਖੜਕਾਇਆ ਪੰਜਾਬ ਅਤੇ ਹਰਿਆਣਾ HC ਦਾ ਦਰਵਾਜ਼ਾਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਮ੍ਰਿਤਕ ਦੀ ਮਾਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ, ਚੰਡੀਗੜ੍ਹ ਪੀਜੀਆਈ, ਸੈਕਟਰ 32, ਪੀਜੀਆਈ ਰੋਹਤਕ, ਜਾਂ ਏਮਜ਼ ਬਠਿੰਡਾ ਵਿੱਚ ਕੀਤਾ ਜਾਵੇ। ਇਸ ਮੰਤਵ ਲਈ ਇੱਕ ਸੁਤੰਤਰ ਪੈਨਲ ਬਣਾਇਆ ਜਾਵੇ। ਸੁਣਵਾਈ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ।ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਇਸ ਦੌਰਾਨ ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਦਾ ਮਹੱਤਵਪੂਰਨ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਨੇ ਇਸ ਮਾਮਲੇ ਦੀ ਸੀਬੀਾਈ ਜਾਂਚ ਦੀ ਮੰਗ ਕੀਤੀ ਹੈ ਤੇ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਦੇਖ ਰੇਖ ਹੇਠ ਹੀ ਪੋਸਟਮਾਰਟਮ ਹੋਣਾ ਚਾਹੀਦਾ ਹੈ। ਪੀਜੀਆਈ ਦੇ ਡਾਕਟਰਾਂ ਦੇ ਪੈਨਲ ਹੇਠ ਟੀਮ ਬਣੇ ਜੋ ਪੋਸਟਮਾਰਟਮ ਕਰਵਾਏ।ਉਪਿੰਦਰ ਕੌਰ ਨੇ ਕਿਹਾ ਕਿ ਇਸ ਕੇਸ ਵਿੱਚ ਅਜੇ ਵੀ ਕਈ ਅਹਿਮ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਗਏ ਹਨ, ਜਿਸ ਕਰਕੇ ਸੱਚਾਈ ਸਾਹਮਣੇ ਆਉਣ ਵਿੱਚ ਰੁਕਾਵਟ ਪੈ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪਰਿਵਾਰ ਕੋਲ ਮੌਜੂਦ ਸਾਰੇ ਸਬੂਤ, ਜਿਵੇਂ ਕਿ ਫੋਨ ਰਿਕਾਰਡਿੰਗਾਂ ਤੇ ਹੋਰ ਦਸਤਾਵੇਜ਼, ਉਹ ਉਸੇ ਜਾਂਚ ਏਜੰਸੀ ਨੂੰ ਸੌਂਪਣਗੇ ਜਿਸ ਨੂੰ ਸਰਕਾਰ ਵੱਲੋਂ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ।ਤੁਹਾਨੂੰ ਦੱਸ ਸੀ ਕਿ ਪੰਜਾਬ ਦੇ ਵਿਵਾਦਪੂਰਨ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਹੋਰ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ । ਭੁੱਲਰ ਨੇ 21 ਮਾਰਚ ਨੂੰ ਆਪਣਾ ਅਸਤੀਫਾ ਸੌਂਪਿਆ ਸੀ, ਅਤੇ ਹੁਣ ਇਸਨੂੰ ਰਸਮੀ ਤੌਰ ‘ਤੇ ਸਵੀਕਾਰ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਇਹ ਮਾਮਲਾ 21 ਮਾਰਚ, 2026 ਨੂੰ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਤੋਂ ਹੀ ਸੁਰਖੀਆਂ ਵਿੱਚ ਹੈ । ਇਸ ਮਾਮਲੇ ਵਿੱਚ ਭੁੱਲਰ ਅਤੇ ਉਸ ਦੇ ਪਰਿਵਾਰ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ, ਜਿਸ ਕਾਰਨ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਤੌਰ ‘ਤੇ ਹੰਗਾਮਾ ਹੋ ਗਿਆ ਹੈ।ਪੰਜਾਬੀ ਖਬਰਾਂ/ ਖਬਰਾਂ/Punjab/ਗਗਨਦੀਪ ਭੁੱਲਰ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਅਪਡੇਟ, ਮ੍ਰਿਤਕ ਦੀ ਮਾਤਾ ਨੇ ਖੜਕਾਇਆ ਪੰਜਾਬ ਅਤੇ ਹਰਿਆਣਾ HC ਦਾ ਦਰਵਾਜ਼ਾRead More
- Advertisement -
Recent Posts
Most Popular
ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ...
Punjab: ਨਸ਼ੇ ਦੀ ਓਵਰਡੋਜ਼ ਨਾਲ 28 ਸਾਲਾ ਨੌਜਵਾਨ ਦੀ ਮੌਤ |
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ...
arvind-kejriwal-reacts-to-pm-modi-and-sukhbir-badal-meeting |
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ...
‘ਕੈਨੇਡਾ ‘ਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ...
ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਬਣੇ ਮਹਿਲਾਵਾਂ ਲਈ ਆਸ ਦੀ ਕਿਰਨ, 2 ਸਾਲਾਂ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ...















