ਗੁਰਦਾਸਪੁਰ ਦੇ ਮੁਹੱਲਾ ਗੋਬਿੰਦਨਗਰ ਵਿੱਚ ਚੋਰਾਂ ਨੇ ਦਿਨ ਦਿਹਾੜੇ ਇਕ ਘਰ ਨੂੰ ਬਣਾਇਆ ਨਿਸ਼ਾਨਾਂ ਗਹਿਣੇ ਅੱਤੇ ਨਕਦੀ ਕੀਤੀ ਚੋਰੀ

ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਦੇ ਵੱਲੋਂ ਪੂਰੇ ਪੰਜਾਬ ਭਰ ਦੇ ਵਿਚ ਹਾਈ ਅਲਰਟ ਕੀਤਾ ਹੋਇਆ ਹੈ ਅਤੇ ਵੱਖ-ਵੱਖ ਜ਼ਿਲਿਆਂ ਵਿਚ ਫਲੈਗ ਮਾਰਚ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਗੁਰਦਾਸਪੁਰ ਜਿਲ੍ਹੇ ਅੰਦਰ ਚੌਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਚੋਰਾਂ ਵੱਲੋਂ ਦਿਨ ਦਿਹਾੜੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਮੁਹੱਲਾ ਗੋਬਿੰਦ ਨਗਰ ਦਾ ਹੈ ਜਿੱਥੇ ਚੋਰਾਂ ਨੇ ਦਿਨ ਦਿਹਾੜੇ ਘਰ ਦੇ ਤਾਲੇ ਤੋੜ ਕੇ ਘਰ ਦੇ ਵਿੱਚੋਂ 40 ਹਜ਼ਾਰ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕੀਤੇ ਹਨ ਫਿਲਹਾਲ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਘਰ ਦੇ ਮਾਲਿਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਆਪਣੀ ਦੁਕਾਨ ਤੇ ਗਈ ਹੋਈ ਸੀ ਜਦ ਉਹ ਦੋ ਘੰਟੇ ਬਾਅਦ ਵਾਪਿਸ ਆਪਣੇ ਘਰ ਆਏ ਤਾਂ ਦੇਖਿਆ ਕਿ ਕਿਸੇ ਚੋਰ ਦੇ ਵੱਲੋਂ ਘਰ ਦੇ ਤਾਲੇ ਤੋੜ ਕੇ ਘਰ ਅੰਦਰ ਦਾਖਿਲ ਹੋ ਕੇ ਅਲਮਾਰੀ ਦਾ ਤਾਲਾ ਤੋੜ ਕੇ ਅਲਮਾਰੀ ਵਿਚ ਪਈ 40 ਹਜ਼ਾਰ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕੀਤੇ ਗਏ ਹਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਾਂਚ ਪੜਤਾਲ ਕਰ ਚੋਰ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਘਰ ਵਿਚ ਜਾਂਚ ਪੜਤਾਲ ਕਰਨ ਪਹੁੰਚੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਚੋਰ ਨੂੰ ਫੜਨ ਦੇ ਲਈ ਮੁਹੱਲੇ ਵਿਚ ਲੱਗੇ ਸੀਸੀਟੀਵੀ ਕੈਮਰੇ ਖ਼ਗਾਲੇ ਜਾ ਰਹੇ ਹਨ ਚੋਰ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ

See also  Maujaan Hi Maujaan: "ਪੰਜਾਬੀ ਆਉਣ ਵਾਲੀ ਫਿਲਮ "ਮੌਜਾਂ ਹੀ ਮੌਜਾਂ' ਨੇ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ ਕੀਤੀ! ਇਹ ਫਿਲਮ 20 ਅਕਤੂਬਰ 2023 ਨੂੰ ਰਿਲੀਜ਼ ਹੋ ਰਹੀ ਹੈ"

Related posts: