ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ | ਪੰਜਾਬ ਖ਼ਬਰਾਂ

0
4
ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ | ਪੰਜਾਬ ਖ਼ਬਰਾਂ



Last Updated:Jun 11, 2026 9:56 PM ISTਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਨੂੰ ਵੀ ਸਲਾਹਿਆ।ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਸਵਾਲ ਚੁੱਕਦਿਆਂ ਇਸ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਪਰੰਤੂ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਬੀਤੀ ਰਾਤ ਦੀ ਇਹ ਘਟਨਾ ਬਿਲਕੁਲ ਉਸੇ ਤਰਜ ਉੱਤੇ ਹੈ ਜਿਵੇਂ ਦਸੰਬਰ 2021 ਵਿੱਚ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਸ੍ਰੀ ਸਾਹਿਬ ਨੂੰ ਹੱਥ ਪਾਇਆ ਗਿਆ ਸੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਇਹ ਪੰਜਾਬ ਸਰਕਾਰ ਦੀ ਵੱਡੀ ਨਾਕਾਮਯਾਬੀ ਹੈ ਕਿ ਉਹ ਅੱਜ ਤੱਕ ਦਸੰਬਰ 2021 ਵਿੱਚ ਵਾਪਰੀ ਘਟਨਾ ਦੇ ਦੋਸ਼ੀ ਦੀ ਪਛਾਣ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਚੱਲਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮੇਂ ਜਦੋਂ ਕੁਝ ਸ਼ਰਧਾਲੂ ਅਤੇ ਸੇਵਾਦਾਰ ਸਿੱਖ ਗੁਰਬਾਣੀ ਦਾ ਪਾਠ ਸਰਵਣ ਕਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਅਚਾਨਕ ਦਰਬਾਰ ਅੰਦਰ ਪ੍ਰਕਰਮਾ ਕਰਨ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕ ਲਿਆ। ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕੇ ਦੋਸ਼ੀ ਵਿਅਕਤੀ ਕੁਝ ਕਰ ਪਾਉਂਦਾ ਉਸ ਨੂੰ ਮੌਕੇ ਉੱਤੇ ਹੀ ਗੁਰੂ ਘਰ ਦੇ ਸਤਰਕ ਸੇਵਾਦਾਰ ਸਿੱਖਾਂ ਨੇ ਕਾਬੂ ਕਰ ਲਿਆ ਅਤੇ ਉਹ ਹੁਣ ਪੁਲਿਸ ਹਿਰਾਸਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਹਿਰਾਸਤ ਵਿੱਚ ਦੋਸ਼ੀ ਹੋਣ ਦੇ ਬਾਵਜੂਦ ਵੀ ਇਸ ਘਟਨਾ ਪਿੱਛੇ ਸਾਜ਼ਸ਼ ਨੂੰ ਨਸ਼ਰ ਨਹੀਂ ਕਰਦੀ ਤਾਂ ਵੱਡੇ ਸਵਾਲ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਖੜ੍ਹੇ ਹਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਕਿੱਥੋਂ ਦਾ ਰਹਿਣ ਵਾਲਾ ਹੈ, ਇਸ ਸਬੰਧੀ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਕਿਉਂਕਿ ਉਸ ਕੋਲੋਂ ਕੋਈ ਦਸਤਾਵੇਜ਼ ਜਾਂ ਪਛਾਣ ਪੱਤਰ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਕੋਲੋਂ ਪਛਾਣ ਦਾ ਕੋਈ ਦਸਤਾਵੇਜ਼ ਪ੍ਰਾਪਤ ਨਾ ਹੋਣਾ ਇਹ ਦਰਸਾਉਂਦਾ ਹੈ ਕਿ ਇਹ ਘਟਨਾ ਵੀ ਕਿਸੇ ਵੱਡੀ ਸਾਜ਼ਸ਼ ਜਾਂ ਸ਼ਰਾਰਤ ਦਾ ਹਿੱਸਾ ਹੈ ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਧਰਮ ਦੇ ਧਾਰਮਿਕ ਮਾਮਲਿਆਂ ਅੰਦਰ ਦਖ਼ਲ ਦੇਣਾ ਹੋਵੇ ਤਾਂ ਸਰਕਾਰਾਂ ਤੁਰੰਤ ਹੀ ਕੰਮ ਕਰਦੀਆਂ ਹਨ ਪਰੰਤੂ ਅਜਿਹੇ ਦੋਸ਼ੀਆਂ ਪਿੱਛੇ ਕੰਮ ਕਰ ਰਹੀਆਂ ਸ਼ਕਤੀਆਂ ਨੂੰ ਨਸ਼ਰ ਕਰਨ ਵਿੱਚ ਸਰਕਾਰਾਂ ਪੂਰੀ ਤਰ੍ਹਾਂ ਫੇਲ੍ਹ ਹਨ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਮੂਹ ਸਿੱਖ ਸੰਗਤ ਨੂੰ ਵਿਸ਼ੇਸ਼ ਤਾਕੀਦ ਕੀਤੀ ਕਿ ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਪੰਥਕ ਪਹਿਰੇਦਾਰੀ ਤਹਿਤ ਤਿਆਰ ਬਰ ਤਿਆਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਰੱਖੇ ਜਾਣ ਅਤੇ ਕਿਸੇ ਵੀ ਸ਼ਰਾਰਤੀ ਗਤੀਵਿਧੀ ਉੱਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇ। ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਾਲੇ ਸੇਵਾਦਾਰ ਸਿੱਖਾਂ ਦੀ ਸਤਰਕਤਾ ਨੂੰ ਵੀ ਸਲਾਹਿਆ।ਪੰਜਾਬੀ ਖਬਰਾਂ/ ਖਬਰਾਂ/Punjab/ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬRead More



Rozana Times

LEAVE A REPLY

Please enter your comment!
Please enter your name here