ਗੁਰਦੁਆਰੇ ਯੋਗ ਆਸਣ ਕਰਨ ਲਈ ਨਹੀਂ ਹਨ – ਜਥੇਦਾਰ ਕੁਲਦੀਪ ਸਿੰਘ ਗੜਗੱਜ |

0
4
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕੁਲਤਾਰ ਸੰਧਵਾਂ ਨੂੰ ਕੀਤਾ ਤਲਬ | ਪੰਜਾਬ ਖ਼ਬਰਾਂ

[ad_

ਗੁਰਦੁਆਰਿਆਂ ‘ਚ ਯੋਗਾ ਕਰਨ ਠੀਕ ਨਹੀਂ, ਗੁਰਦੁਆਰਿਆਂ ‘ਚ ਯੋਗਾ ਘੋਰ ਮਨਮੱਤ- ਜਥੇਦਾਰ ਚੰਡੀਗੜ੍ਹ : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਯੋਗਾ ਕਰਨ ਦੀ ਕਿਸੇ ਵੀ ਤਰ੍ਹਾਂ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿਰਫ਼ ਗੁਰਬਾਣੀ, ਨਾਮ ਸਿਮਰਨ ਅਤੇ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੁੜਨ ਦਾ ਪਵਿੱਤਰ ਅਸਥਾਨ ਹੈ, ਇਸ ਲਈ ਇੱਥੇ ਯੋਗ ਆਸਣ ਜਾਂ ਇਸ ਤਰ੍ਹਾਂ ਦੀਆਂ ਹੋਰ ਗਤੀਵਿਧੀਆਂ ਕਰਨਾ ਸਿੱਖੀ ਮਰਿਆਦਾ ਦਾ ਉਲੰਘਣ ਹਨ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਯੋਗਾ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੇ ਘਰ ਜਾਂ ਇਸ ਲਈ ਨਿਰਧਾਰਤ ਸਥਾਨਾਂ ‘ਤੇ ਯੋਗ ਆਸਣ ਕਰ ਸਕਦਾ ਹੈ, ਪਰ ਗੁਰੂ ਘਰਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਲਾਜ਼ਮੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰੇ ਕਿਸੇ ਵੀ ਤਰ੍ਹਾਂ ਦੀ ਸਰੀਰਕ ਕਸਰਤ ਜਾਂ ਯੋਗ ਅਭਿਆਸ ਲਈ ਨਹੀਂ ਬਣੇ, ਸਗੋਂ ਇੱਥੇ ਆਉਣ ਦਾ ਮਕਸਦ ਗੁਰਬਾਣੀ ਦਾ ਕੀਰਤਨ ਸੁਣਨਾ, ਨਾਮ ਜਪਣਾ ਅਤੇ ਆਤਮਕ ਸ਼ਾਂਤੀ ਪ੍ਰਾਪਤ ਕਰਨਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਦੀ ਮਰਿਆਦਾ ਦਾ ਪੂਰਾ ਸਤਿਕਾਰ ਕਰਨ ਅਤੇ ਅਜਿਹੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ ਜੋ ਸਿੱਖ ਪਰੰਪਰਾਵਾਂ ਅਤੇ ਰਹਿਤ-ਮਰਿਆਦਾ ਨਾਲ ਮੇਲ ਨਹੀਂ ਖਾਂਦੀਆਂ। ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਲਈ ਗੁਰੂ ਘਰਾਂ ਦੀ ਪਵਿੱਤਰਤਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਦੁਹਰਾਇਆ ਕਿ ਗੁਰਦੁਆਰਿਆਂ ਦਾ ਮੁੱਖ ਉਦੇਸ਼ ਮਨੁੱਖ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਆਤਮਕ ਉੱਚਾਈ ਵੱਲ ਪ੍ਰੇਰਿਤ ਕਰਨਾ ਹੈ। ਇਸ ਲਈ ਹਰ ਸ਼ਰਧਾਲੂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗੁਰੂ ਘਰ ਦੀ ਮਰਿਆਦਾ ਦੀ ਪਾਲਣਾ ਕਰੇ ਅਤੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖੇ।

Rozana Times

LEAVE A REPLY

Please enter your comment!
Please enter your name here