Last Updated:Jul 15, 2026 9:03 PM ISTਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ-ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ।ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 501ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 805 ਗ੍ਰਾਮ ਹੈਰੋਇਨ, 561 ਨਸ਼ੀਲੀਆਂ ਗੋਲੀਆਂ ਅਤੇ 21,700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 501 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,645 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।Location :Chandigarh,Chandigarh,ChandigarhRead More
- Advertisement -
Recent Posts
Most Popular
Punjab Weather Alert: ਪੰਜਾਬ ‘ਤੇ ਚੱਕਰਵਾਤੀ ਸਰਕੂਲੇਸ਼ਨ ਦੀ ਮਾਰ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ...
Punjab Weather Alert- ਮੌਸਮ ਵਿਭਾਗ ਦੇ ਅਨੁਸਾਰ ਵੱਖ-ਵੱਖ ਮੌਸਮ ਪ੍ਰਣਾਲੀਆਂ ਇਨ੍ਹਾਂ ਤਬਦੀਲੀਆਂ ਨੂੰ ਚਲਾ ਰਹੀਆਂ ਹਨ। ਉੱਤਰੀ ਹਰਿਆਣਾ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਹੇਠਲੇ...
| CM ਮਾਨ ਦੀ AI ਵੀਡੀਓ ‘ਤੇ ਹੋਇਆ ਵਿਵਾਦ AAP ਬੋਲੀ-BJP ਮੰਗੇ ਮੁਆਫੀ |...
CM ਭਗਵੰਤ ਮਾਨ ਦੀ AI ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ’ਤੇ AAP ਨੇ...
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ, ਪੰਜਾਬ ਪੁਲਿਸ ਨੇ ਕੀਤੀ 517 ਥਾਵਾਂ ‘ਤੇ ਛਾਪੇਮਾਰੀ,...
ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 222ਵੇਂ ਦਿਨ 517 ਟਿਕਾਣਿਆਂ ’ਤੇ ਛਾਪੇ ਮਾਰੇ ਅਤੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਨਸ਼ਾ ਤਸਕਰਾਂ ਖ਼ਿਲਾਫ਼...
Crime Files | ਲੈਕਚਰਾਰ ਪਤਨੀ ਨੂੰ ਪਤੀ ਦੇ ਨਜਾਇਜ਼ ਰਿਸ਼ਤੇ ਦਾ ਵਿਰੋਧ ਕਰਨ ‘ਤੇ...
CRIME FILES ਵਿੱਚ ਉਸ ਪਾਪ ਦਾ ਪਰਦਾਫਾਸ਼ ਹੋਵੇਗਾ, ਜੋ ਪਾਪ ਘਰ ਦੇ ਅੰਦਰ ਹੋਇਆ, ਅਤੇ ਆਪਣਿਆਂ ਨੇ ਹੀ ਆਪਣਿਆਂ ਨਾਲ ਕੀਤਾ...ਜਲੰਧਰ ਦੀ ਇੱਕ ਲੈਕਚਰਾਰ...
CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ, ਦੇਖੋ...
ਇਸ ਲੀਗ ਵਿੱਚ ਪੰਜਾਬ ਦੇ ਪ੍ਰਮੁੱਖ ਕ੍ਰਿਕਟਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ...















