ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 135ਵੇਂ ਦਿਨ ਪੰਜਾਬ ਭਰ ਵਿੱਚ 555 ਟਿਕਾਣਿਆਂ ‘ਤੇ ਛਾਪੇ, 299 ਨਸ਼ਾ ਤਸਕਰ ਗ੍ਰਿਫ਼ਤਾਰ | ਪੰਜਾਬ ਖ਼ਬਰਾਂ

0
1
ਗੈਂਗਸਟਰਾਂ 'ਤੇ ਵਾਰ ਮੁਹਿੰਮ ਦੇ 135ਵੇਂ ਦਿਨ ਪੰਜਾਬ ਭਰ ਵਿੱਚ 555 ਟਿਕਾਣਿਆਂ 'ਤੇ ਛਾਪੇ, 299 ਨਸ਼ਾ ਤਸਕਰ ਗ੍ਰਿਫ਼ਤਾਰ | ਪੰਜਾਬ ਖ਼ਬਰਾਂ



Last Updated:Jun 04, 2026 8:37 PM ISTਪੰਜਾਬ ਪੁਲਿਸ ਅਨੁਸਾਰ 135ਵੇਂ ਦਿਨ ਦੀ ਕਾਰਵਾਈ ਦੌਰਾਨ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 33,917 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 135ਵੇਂ ਦਿਨ ਪੰਜਾਬ ਭਰ ਵਿੱਚ 555 ਟਿਕਾਣਿਆਂ ‘ਤੇ ਛਾਪੇ, 299 ਨਸ਼ਾ ਤਸਕਰ ਗ੍ਰਿਫ਼ਤਾਰਚੰਡੀਗੜ੍ਹ: ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ 555 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਇਹ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਹੇਠ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ।ਪੰਜਾਬ ਪੁਲਿਸ ਅਨੁਸਾਰ 135ਵੇਂ ਦਿਨ ਦੀ ਕਾਰਵਾਈ ਦੌਰਾਨ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਬਰਾਮਦ ਕੀਤੇ ਗਏ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 33,917 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।ਇਸ ਤੋਂ ਇਲਾਵਾ 69 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ 5 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਤੌਰ ‘ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਸਬੰਧੀ ਜਾਣਕਾਰੀ ਸਾਂਝੀ ਕਰਨ। ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ।ਦੂਜੇ ਪਾਸੇ, ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 460ਵੇਂ ਦਿਨ ਵੀ ਪੰਜਾਬ ਪੁਲਿਸ ਨੇ ਕਾਰਵਾਈ ਜਾਰੀ ਰੱਖੀ। ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 1110 ਨਸ਼ੀਲੀਆਂ ਗੋਲੀਆਂ ਅਤੇ 16,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਪੁਲਿਸ ਦੇ ਅੰਕੜਿਆਂ ਅਨੁਸਾਰ ਪਿਛਲੇ 460 ਦਿਨਾਂ ਦੌਰਾਨ ਕੁੱਲ 66,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਮੁਹਿੰਮ ਤਹਿਤ ਅੱਜ 12 ਵਿਅਕਤੀਆਂ ਨੂੰ ਇਲਾਜ ਅਤੇ ਰਿਹੈਬਿਲੀਟੇਸ਼ਨ ਲਈ ਪ੍ਰੇਰਿਤ ਕੀਤਾ ਗਿਆ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ।ਪੰਜਾਬੀ ਖਬਰਾਂ/ ਖਬਰਾਂ/Punjab/ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 135ਵੇਂ ਦਿਨ ਪੰਜਾਬ ਭਰ ਵਿੱਚ 555 ਟਿਕਾਣਿਆਂ ‘ਤੇ ਛਾਪੇ, 299 ਨਸ਼ਾ ਤਸਕਰ ਗ੍ਰਿਫ਼ਤਾਰRead More



Rozana Times

LEAVE A REPLY

Please enter your comment!
Please enter your name here