ਗੈਂਗਸਟਰਾਂ ਨੂੰ ਪਨਾਹ ਦੇਣ ਵਾਲਾ ਵਿਅਕਤੀ ਕਾਬੂ, ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਗੁਪਤਾ ਸੂਚਨਾ ਦੇ ਆਧਾਰ ਤੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ, ਕ੍ਰਾਈਮ ਬਰਾਂਚ ਦੇ ਇੰਚਾਰਜ ਨੇ ਕਿਹਾ ਮਾਲੀ ਸਹਾਇਤਾ ਵੀ ਕਰਵਾਉਂਦਾ ਸੀ ਉਪਲਬਧ। ਕਿਹਾ ਮਹਿਲਾ ਦਾ ਨਾਂ ਵੀ ਆਇਆ ਸਾਹਮਣੇ ਇਸ ਨੂੰ ਲੈ ਕੇ ਵੀ ਕੀਤੀ ਜਾਵੇਗੀ ਜਾਂਚ।


ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਅਧੀਨ ਲੁਧਿਆਣਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ , ਲੁਧਿਆਣਾ ਪੁਲਿਸ ਦੇ ਸੀ ਆਈ ਸਟਾਫ ਵੱਲੋਂ ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਤੇ ਮਾਲੀ ਸਹਾਇਤਾ ਕਰਨ ਵਾਲੇ ਝੱਮਟ ਪਿੰਡ ਦੇ ਰਹਿਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।


ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ ਏ ਸਟਾਫ ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਪਰ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ , ਜੋ ਕਿ ਗੈਂਗਸਟਰ ਨੂੰ ਪਨਾਹ ਦਿੰਦਾ ਸੀ ਅਤੇ ਮਾਲੀ ਸਹਾਇਤਾ ਵੀ ਕਰਦਾ ਸੀ । ਗੈਂਗਸਟਰ ਰਾਜਗੜ੍ਹ ਨੂੰ ਵੀ ਇਸ ਵੱਲੋਂ ਪਨਾਹ ਦਿੱਤੀ ਗਈ ਸੀ ਅਤੇ ਮਾਲੀ ਸਹਾਇਤਾ ਵੀ ਕੀਤੀ ਗਈ ਸੀ । ਉਨ੍ਹਾਂ ਨੇ ਕਿਹਾ ਕਿ ਜਾਂਚ ਵਿਚ ਇੱਕ ਮਹਿਲਾ ਦਾ ਨਾਮ ਵੀ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ ।

See also  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਐਸਵਾਈਐਲ ਮੁੱਦੇ `ਤੇ ਸਰਬ ਪਾਰਟੀ ਮੀਟਿੰਗ ਸੱਦਣ ਦੀ ਮੰਗ