ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਕਾਬੂ!

0
52

ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਮੋਸਟ-ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਡਾਲਮ ਨੂੰ ਕਾਬੂ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲੀਸ ਦੀ ਬੇਨਤੀ ‘ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ ਦੇ ਆਧਾਰ ‘ਤੇ ਅੰਮ੍ਰਿਤ ਡਾਲਮ ਨੂੰ ਮੋਲਡੋਵਾ ਸਰਹੱਦ ‘ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਕਾਫੀ ਸਮੇਂ ਤੋਂ ਵਿਦੇਸ਼ ਵਿੱਚ ਫਰਾਰ ਸੀ। ਡੀਜੀਪੀ ਨੇ ਕਿਹਾ ਕਿ ਇਹ ਹਿਰਾਸਤ ਕੌਮਾਂਤਰੀ ਤਾਲਮੇਲ ਅਤੇ ਪੰਜਾਬ ਪੁਲੀਸ ਵੱਲੋਂ ਵਿਸ਼ਵ ਪੱਧਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਲਗਾਤਾਰ ਕੀਤੀ ਗਈ ਪੈਰਵੀ ਸਦਕਾ ਸੰਭਵ ਹੋਈ ਹੈ। ਉਸ ਨੂੰ ਭਾਰਤ ਵਾਪਸ ਲਿਆਉਣ ਲਈ ਹੁਣ ਕਾਨੂੰਨੀ ਅਤੇ ਸਿਆਸੀ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਪੁਲੀਸ ਅਨੁਸਾਰ ਪੰਜਾਬ ਪੁਲੀਸ ਦਾ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਸੈੱਲ (OFTEC) ਇਸ ਸਮੇਂ ਵੱਖ-ਵੱਖ ਦੇਸ਼ਾਂ ਵਿੱਚ ਲੁਕੇ ਹੋਏ 61 ਭਗੌੜੇ ਗੈਂਗਸਟਰਾਂ ਦੀ ਭਾਲ ਕਰ ਰਿਹਾ ਹੈ ਅਤੇ ਅੰਮ੍ਰਿਤ ਡਾਲਮ ਦੀ ਹਿਰਾਸਤ ਇਨ੍ਹਾਂ ਅਪਰਾਧੀਆਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਇੱਕ ਵੱਡੀ ਕਾਮਯਾਬੀ ਹੈ।