ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਪਾਈ ਝਾੜ

ਚੰਡੀਗੜ੍ਹ: ਪੰਜਾਬ ‘ਚ ਲਗਾਤਾਰ ਗੈਰ ਕਾਨੂੰਨੀ ਮਾਇਨਿੰਗ ਵੱਧਦੀ ਜਾ ਰਹੀ ਹੈ। ਸਰਕਾਰ ਵੱਲੋ ਗੈਰ ਕਾਨੂੰਨੀ ਮਾਇਨਿੰਗ ਨੂੰ ਲਗਾਮ ਲਗਾਉਣ ਵਾਲੇ ਲਗਾਤਾਰ ਖੋਕਲੇ ਸਾਬਿਤ ਹੋ ਰਹੇ ਹਨ। ਹੁਣ ਪੰਜਾਬ ਅਤੇ ਹਾਈਕੋਰਟ ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਕਾਫ਼ੀ ਸੱਖ਼ਤ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਮਿਲੀ ਭੁਗਤ ਨਾਲ ਮਾਈਨਿੰਗ ਚੱਲ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਨਾਜਾਇਜ਼ ਖ਼ਣਨ ਕਰਨ ਵਾਲਿਆਂ ਨਾਲ ਪੁਲਿਸ ਰਲੀ ਹੋਈ ਹੈ। ਅਦਾਲਤ ਨੇ ਨੋਟ ਕੀਤਾ ਕਿ ਸਿਰਫ਼ ਗਰੀਬ ਵਿਅਕਤੀਆਂ ਖ਼ਿਲਾਫ਼ ਹੀ ਕਾਰਵਾਈ ਕੀਤੀ ਗਈ ਹੈ, ਤੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ।

ਗੁਰੂ ਸਾਹਿਬ ਦੇ ਸਰੂਪਾਂ ਨੂੰ ਲੈ ਕੇ ਵੱਡੀ ਖਬਰ,ਅਮਰੀਕਾ ਜਾਣਗੇ SGPC ਦੇ ਪ੍ਰਧਾਨ? ਪੂਰੀ ਸਿੱਖ ਕੌਮ ਨੂੰ ਕਰਤੀ ਅਪੀਲ!

ਜਾਣਕਾਰੀ ਦੇ ਮੁਤਾਬਕ ਆਜਮ ਦੀਨ ਨਾਮ ਦੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀਆਂ ਕੀਤੀਆਂ। ਇਸਦੇ ਨਾਲ ਹੀ ਹਾਈਕੋਰਟ ਵੱਲੋਂ ਰੋਪੜ ਦੇ ਐਸਐਸਪੀ ਤੋਂ ਰਿਪੋਰਟ ਤਲਬ ਕੀਤੀ ਗਈ ਅਤੇ ਨੰਗਲ ਪੁਲਿਸ ਸਟੇਸ਼ਨ ਦੇ ਐਸ ਐਚ ਓ ਨੂੰ ਕੋਰਟ ਵਿੱਚ ਹਾਜ਼ਰ ਰਹਿਣ ਦੇ ਹੁਕਮ ਵੀ ਦਿੱਤੇ।

See also  ਸੁਖਪਾਲ ਖਹਿਰਾ ਮਾਮਲੇ 'ਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ