ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤੈਨਾਤ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ, ਕੈਪਸੂਲ, ਚਰਸ ਅਤੇ ਕਰੰਸੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਡਿਊਟੀ ਕਰਨ ਵਾਲੇ ਮੈਡੀਕਲ ਅਫਸਰ ਡਾਕਟਰ ਦੀ ਪਹਿਚਾਣ ਅਨਮੋਲ ਪ੍ਰੀਤ ਸਿੰਘ ਪੁੱਤਰ ਰਜਿੰਦਰ ਪਾਲ ਸਿੰਘ ਵਾਸੀ ਗਲੀ ਨੰਬਰ 6,ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਗੋਇੰਦਵਾਲ ਜੇਲ੍ਹ ‘ਚ ਹੜਕੰਪ ! ਮੈਡੀਕਲ ਅਫਸਰ ਚਰਸ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ… ਤਰਨ ਤਾਰਨ ਦੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤੈਨਾਤ ਡਾਕਟਰ ਨੂੰ ਨਸ਼ੀਲੀਆਂ ਗੋਲੀਆਂ, ਕੈਪਸੂਲ, ਚਰਸ ਅਤੇ ਕਰੰਸੀ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਜੇਲ੍ਹ ਵਿੱਚ ਡਿਊਟੀ ਕਰਨ ਵਾਲੇ ਮੈਡੀਕਲ ਅਫਸਰ ਡਾਕਟਰ ਦੀ ਪਹਿਚਾਣ ਅਨਮੋਲ ਪ੍ਰੀਤ ਸਿੰਘ ਪੁੱਤਰ ਰਜਿੰਦਰ ਪਾਲ ਸਿੰਘ ਵਾਸੀ ਗਲੀ ਨੰਬਰ 6,ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਜੋਂ ਹੋਈ ਹੈ।ਸਹਾਇਕ ਸੁਪਰਡੈਂਟ ਜਦੋਂ ਤਲਾਸ਼ੀ ਲੈਣ ਲੱਗੇ ਤਾਂ ਉਸਨੇ ਆਪਣੇ ਬੈਗ ਦੀ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ। ਡਾਕਟਰ ਦੇ ਬੈਗ ਅਤੇ i 20 ਕਾਰ ਦੀ ਤਲਾਸ਼ੀ ਲੈਣ ਦੌਰਾਨ 997 ਲਾਲ ਰੰਗ ਦੇ ਕੈਪਸਲ ,2 ਮੋਬਾਈਲ ਫੋਨ, 2630 ਰੁਪਏ ਭਾਰਤੀ ਕਰੰਸੀ ,1490 ਕੈਪਸੂਲ , 2050 ਗੋਲੀਆਂ, 53 ਗ੍ਰਾਮ ਚਰਸ ਵਰਗਾ ਪਦਾਰਥ ਬਰਾਮਦ ਕੀਤਾ ਗਿਆ।ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਥਾਣਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਕੇ ਉਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਲਾਂਬਾ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਪਾਸੋਂ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਕਿੰਨੇ ਸਮੇਂ ਤੋਂ ਜੇਲ੍ਹ ਅੰਦਰ ਨਸ਼ੀਲੇ ਪਦਾਰਥ ਅਤੇ ਹੋਰ ਸਮਾਨ ਲਿਜਾ ਚੁੱਕਾ ਹੈ।Read More







