ਗੁਰਦਾਸਪੁਰ ਦੇ ਜਗੋਚਕ ਟਾਂਡਾ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਸ਼ੱਕੀ ਡ੍ਰੋਨ ਮਿਲਣ ਤੋਂ ਬਾਅਦ ਪੁਲਿਸ ਨੇ ਡ੍ਰੋਨ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ।ਗੰਨੇ ਦੇ ਖੇਤਾਂ ‘ਚੋਂ ਸ਼ੱਕੀ ਡ੍ਰੋਨ ਬਰਾਮਦ, ਪੁਲਿਸ ਨੇ ਜਾਂਚ ਕੀਤੀ ਤੇ ਕੇਸ ਦਰਜਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿੱਚ ਸਥਿਤ ਪਿੰਡ ਜਗੋਚਕ ਟਾਂਡਾ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡ੍ਰੋਨ ਬਰਾਮਦ ਹੋਣ ਨਾਲ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸਥਾਨਕ ਲੋਕਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਡ੍ਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸੁਰੱਖਿਆ ਏਜੰਸੀਆਂ ਨੇ ਇਹ ਜਾਂਚਣ ਦੀ ਕੋਸ਼ਿਸ਼ ਕੀਤੀ ਕਿ ਡ੍ਰੋਨ ਕਿਸ ਮਕਸਦ ਨਾਲ ਇਸ ਖੇਤਰ ਵਿੱਚ ਆਇਆ ਸੀ ਅਤੇ ਕੀ ਇਸ ਰਾਹੀਂ ਕੋਈ ਸ਼ੱਕੀ ਵਸਤੂ ਸੁੱਟੀ ਗਈ ਸੀ।ਸਰਹੱਦੀ ਖੇਤਰ ਹੋਣ ਕਾਰਨ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਡ੍ਰੋਨ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਆਸੇ-ਪਾਸੇਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਡ੍ਰੋਨ ਦੀ ਆਵਾਜਾਈ ਅਤੇ ਇਸ ਨਾਲ ਜੁੜੇ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।ਇਸ ਮਾਮਲੇ ਸਬੰਧੀ ਬਹਿਰਾਮਪੁਰ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਡ੍ਰੋਨ ਦੀ ਅਸਲ ਹਕੀਕਤ ਅਤੇ ਇਸ ਦੇ ਮਕਸਦ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ
- Advertisement -
Recent Posts
Most Popular
Punjab School Holidays: ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 27 ਤੋਂ 30 ਅਗਸਤ ਤੱਕ ਛੁੱਟੀਆਂ...
ਇਸ ਤੋਂ ਇਲਾਵਾ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ...
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ...
: “ਸਿੱਖਾਂ ਨਾਲ ਦੋਹਰਾ ਮਾਪਦੰਡ..” ਸ੍ਰੀ ਅੰਮ੍ਰਿਤਸਰ : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ...
ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
ਮੰਤਰੀ ਹਰਪਾਲ ਸਿੰਘ ਚੀਮਾ ਨੇ...
ਮੋਹਾਲੀ ‘ਚ ਜ਼ਮੀਨ ਦੇ ਹੇਠਾਂ ਮਿਲਿਆ ਖਜ਼ਾਨਾ | Gharuan Village |
ਮੋਹਾਲੀ ਦੇ ਘੜੂੰਆਂ ਪਿੰਡ ਵਿੱਚ ਜ਼ਮੀਨ ਦੀ ਖੁਦਾਈ ਦੌਰਾਨ ਚਾਂਦੀ ਦੇ ਪੁਰਾਤਨ ਸਿੱਕਿਆਂ ਨਾਲ ਭਰਿਆ ਇੱਕ ਕੁੱਜਾ ਮਿਲਣ ਤੋਂ ਬਾਅਦ ਹਲਚਲ ਮਚ ਗਈ। ਦੱਸਿਆ...
ਬੰਦੀ ਸਿੰਘਾਂ ਨੂੰ AAP ਸਰਕਾਰ ਨੇ ਪੈਰੋਲ ਨਹੀਂ ਦਿੱਤੀ, ਸਾਰੀ ਦੁਨੀਆ ਜਾਣਦੀ – Joshi...
ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਅਤੇ ਫ਼ਰਲੋ ਮਿਲਣ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਬਹਿਸ ਤੇਜ਼ ਹੋ ਗਈ ਹੈ। ਸਵਾਲ ਉੱਠ ਰਹੇ...















