ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਮੀਟਿੰਗ, 6 ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਹੋਏ ਸ਼ਾਮਲ | ਪੰਜਾਬ ਖ਼ਬਰਾਂ

0
3
ਕਾਂਗਰਸ ਨੇ ਚੋਣ ਕਮੇਟੀਆਂ ਦਾ ਕੀਤਾ ਐਲਾਨ, ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ | ਪੰਜਾਬ ਖ਼ਬਰਾਂ



Last Updated:Jul 03, 2026 7:07 PM ISTਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸਥਿਤ ਆਪਣੇ ਘਰ ਕਾਂਗਰਸੀ ਆਗੂਆਂ ਨਾਲ ਹੰਗਾਮੀ ਮੀਟਿੰਗ ਕੀਤੀ। ਇਸ ਵਿੱਚ 6 ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਸ਼ਾਮਲ ਹੋਏ।ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਮੀਟਿੰਗ, 6 ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਹੋਏ ਸ਼ਾਮਲਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸਥਿਤ ਆਪਣੇ ਘਰ ਕਾਂਗਰਸੀ ਆਗੂਆਂ ਨਾਲ ਹੰਗਾਮੀ ਮੀਟਿੰਗ ਕੀਤੀ। ਇਸ ਵਿੱਚ 6 ਮੌਜੂਦਾ ਵਿਧਾਇਕਾਂ ਸਮੇਤ 50 ਆਗੂ ਸ਼ਾਮਲ ਹੋਏ।ਇਸ ਬੈਠਕ ‘ਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ, ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀਸੀ, ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੰਨੀ ਦੇ ਘਰ ਪਹੁੰਚੇ।ਮੀਟਿੰਗ ਤੋਂ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰਿਆਂ ਨੇ ਚੰਨੀ ਨੂੰ ਕਿਹਾ ਹੈ ਕਿ ਉਹ ਹਾਈਕਮਾਂਡ ਨਾਲ ਗੱਲ ਕਰਨ। ਉਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇ। ਹਾਈਕਮਾਂਡ ਨਾਲ ਕੋਈ ਲੜਾਈ ਨਹੀਂ ਹੈ, ਪਰ ਜੋ ਫ਼ੈਸਲਾ ਲਿਆ ਗਿਆ ਹੈ ਉਸ ਤੋਂ ਨਾਰਾਜ਼ਗੀ ਹੈ। ਵੜਿੰਗ ਦੀ ਪ੍ਰਧਾਨਗੀ ਮਨਜ਼ੂਰ ਨਹੀਂ ਹੈ। ਹਾਈਕਮਾਂਡ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰੇ।ਦੱਸ ਦਈਏ ਕਿ ਕਿ ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਬਰਕਰਾਰ ਰੱਖਿਆ ਹੈ। ਇਸ ਫ਼ੈਸਲੇ ਨਾਲ ਆਗੂਆਂ ਵਿੱਚ ਨਾਰਾਜ਼ਗੀ ਹੈ। ਫਰਵਰੀ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।Read More



Rozana Times

LEAVE A REPLY

Please enter your comment!
Please enter your name here