ਚਿਤਕਾਰਾ ਯੂਨੀਵਰਸਿਟੀ ਅਤੇ LPU ਮਾਮਲੇ ‘ਤੇ ABVP ਚਿੰਤਤ, ਵਿਦਿਆਰਥੀ ਸੁਰੱਖਿਆ ਲਈ ਨਿਰਪੱਖ ਜਾਂਚ ਦੀ ਮੰਗ |

0
5
ਵੱਡਾ ਐਕਸ਼ਨ: ਚੰਡੀਗੜ੍ਹ, ਪੰਜਾਬ ਸਮੇਤ 14 ਥਾਵਾਂ ’ਤੇ ED ਦੀ ਰੇਡ,ਜਾਣੋ ਮਾਮਲਾ

ABVP ਮੁਤਾਬਕ ਸੂਚਨਾ ਅਤੇ ਤਾਲਮੇਲ ਦੀ ਕਮੀ ਕਾਰਨ ਵਿਦਿਆਰਥੀਆਂ ਵਿੱਚ ਡਰ, ਭੰਬਲਭੂਸੇ ਅਤੇ ਅਵਿਸ਼ਵਾਸ ਦੀ ਸਥਿਤੀ ਪੈਦਾ ਹੋਈ। ਵਿਦਿਆਰਥੀ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਥੇਬੰਦੀ ਨੇ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।ਹਿੰਸਾ ਅਤੇ ਤੋੜਫੋੜ ਨੂੰ ਦੱਸਿਆ ਮੰਦਭਾਗਾABVP ਨੇ ਕਿਹਾ ਕਿ ਦੋਵੇਂ ਕੈਂਪਸਾਂ ਨਾਲ ਜੁੜੀਆਂ ਘਟਨਾਵਾਂ ਦੌਰਾਨ ਹਿੰਸਾ, ਤੋੜਫੋੜ, ਝੜਪਾਂ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਘਟਨਾਵਾਂ ਮੰਦਭਾਗੀਆਂ ਹਨ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ, ਪਰ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ।ABVP ਆਗੂਆਂ ਨੇ ਦੋਸ਼ ਲਗਾਇਆ ਕਿ ਦੋਵੇਂ ਯੂਨੀਵਰਸਿਟੀਆਂ ਵਿੱਚ ਬਾਹਰੀ ਤੱਤਾਂ ਵੱਲੋਂ ਕਥਿਤ ਤੌਰ ’ਤੇ ਪੈਦਾ ਕੀਤੀ ਗਈ ਅਰਾਜਕਤਾ ਸਬੰਧੀ ਅਜੇ ਤੱਕ ਲੋੜੀਂਦੀ ਕਾਰਵਾਈ ਨਹੀਂ ਹੋਈ। ਜਥੇਬੰਦੀ ਨੇ ਇਸ ਮਾਮਲੇ ਵਿੱਚ ਪੁਲਿਸ ਕਾਰਵਾਈ ਅਤੇ ਜਾਂਚ ਦੀ ਮੰਗ ਕੀਤੀ ਹੈ।ABVP ਦੇ ਰਾਸ਼ਟਰੀ ਮੰਤਰੀ ਆਦਿਤਿਆ ਤਕਿਆਰ ਨੇ ਕੀ ਕਿਹਾ?ABVP ਦੇ ਰਾਸ਼ਟਰੀ ਮੰਤਰੀ ਆਦਿਤਿਆ ਤਕਿਆਰ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਆਪਣੀ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਲੈ ਕੇ ਸੜਕਾਂ ’ਤੇ ਆਉਣਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪ੍ਰਭਾਵਸ਼ਾਲੀ ਦਖ਼ਲ ਨਾ ਹੋਣ ਕਾਰਨ ਸਥਿਤੀ ਵਿਗੜੀ।ਉਨ੍ਹਾਂ ਮੁਤਾਬਕ ਪੁਲਿਸ ਵੱਲੋਂ FIR ਦਰਜ ਕਰਕੇ SIT ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ABVP ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਈ ਵਚਨਬੱਧ ਹੈ।जसਕਰਨ ਸਿੰਘ ਭੁੱਲਰ ਨੇ ਸਰਕਾਰ ਤੋਂ ਮੰਗੀ ਜਵਾਬਦੇਹੀABVP ਪੰਜਾਬ ਦੇ ਪ੍ਰਦੇਸ਼ ਮੰਤਰੀ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ABVP ਦੇ ਕਾਰਕੁਨਾਂ ਨੇ ਦੋਵੇਂ ਕੈਂਪਸਾਂ ਵਿੱਚ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਲਈ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੀ। ਉਨ੍ਹਾਂ ਪ੍ਰਸ਼ਾਸਨਿਕ ਅਵਿਵਸਥਾ, ਕਥਿਤ ਨਿਸ਼ਕ੍ਰਿਆਤਾ ਅਤੇ ਤਾਲਮੇਲ ਦੀ ਕਮੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਖ਼ਾਸ ਤੌਰ ’ਤੇ ਵਿਦਿਆਰਥਣਾਂ ਅਤੇ ਮਹਿਲਾ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਵਿੱਚ ਲਾਪਰਵਾਹੀ ਨਾ ਕਰਨ ਦੀ ਗੱਲ ਕਹੀ।ਚਿਤਕਾਰਾ ਯੂਨੀਵਰਸਿਟੀ ਮਾਮਲੇ ’ਤੇ ਅੰਕਿਤ ਵਿਧਾਨ ਦਾ ਬਿਆਨਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੇ ਪ੍ਰਧਾਨ ਅੰਕਿਤ ਵਿਧਾਨ ਨੇ ਕਿਹਾ ਕਿ ਚਿਤਕਾਰਾ ਯੂਨੀਵਰਸਿਟੀ ਵਿੱਚ ਪੈਦਾ ਹੋਈ ਸ਼ੱਕ ਅਤੇ ਭੰਬਲਭੂਸੇ ਦੀ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਸਿਰ ਪ੍ਰਮਾਣਿਤ ਜਾਣਕਾਰੀ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਹਿੰਸਾ ਅਤੇ ਤੋੜਫੋੜ ਨੂੰ ਗਲਤ ਦੱਸਦਿਆਂ ਕਿਹਾ ਕਿ ਸੂਚਨਾ ਅਤੇ ਤਾਲਮੇਲ ਵਿੱਚ ਕਿੱਥੇ ਕਮੀ ਰਹੀ, ਇਹ ਵੀ ਸਪੱਸ਼ਟ ਹੋਣਾ ਚਾਹੀਦਾ ਹੈ।LPU ਵਿੱਚ ਵਿਦਿਆਰਥਣ ਨਾਲ ਜੁੜੇ ਦੋਸ਼ਾਂ ’ਤੇ ਗੌਰਵ ਵੀਰ ਸੋਹਲ ਨੇ ਜਤਾਈ ਚਿੰਤਾਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸੰਘ ਪ੍ਰਧਾਨ ਗੌਰਵ ਵੀਰ ਸੋਹਲ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਵਿਦਿਆਰਥਣ ਨਾਲ ਸਬੰਧਤ ਦੱਸੇ ਜਾ ਰਹੇ ਦੋਸ਼ਾਂ ਨੂੰ ਗੰਭੀਰ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਮਹਿਲਾ ਸੁਰੱਖਿਆ ਦੇ ਮਾਮਲੇ ਵਿੱਚ ‘ਜ਼ੀਰੋ ਟੋਲਰੈਂਸ’ ਦੀ ਨੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿੱਚ ਕਿਸੇ ਅਪਰਾਧ ਦੀ ਪੁਸ਼ਟੀ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਪਾਰਦਰਸ਼ੀ ਜਾਣਕਾਰੀ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਜਾਵੇ।ABVP ਨੇ ਦੋਵੇਂ ਯੂਨੀਵਰਸਿਟੀਆਂ ਨਾਲ ਜੁੜੇ ਮਾਮਲਿਆਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ, ਤੱਥਾਂ ਨੂੰ ਜਨਤਕ ਕਰਨ ਅਤੇ ਜਾਂਚ ਪੂਰੀ ਹੋਣ ਤੱਕ ਜ਼ਿੰਮੇਵਾਰ ਏਜੰਸੀਆਂ ਵੱਲੋਂ ਪਾਰਦਰਸ਼ੀ ਢੰਗ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Rozana Times

LEAVE A REPLY

Please enter your comment!
Please enter your name here