ਚੇਅਰਮੈਨ ਮਾਰਕੀਟ ਕਮੇਟੀ ਗੁਰਵਿੰਦਰ ਸਿੰਘ ਢਿੱਲੋਂ ਲੱਕੜੀ ਵਪਾਰੀਆਂ ਨੂੰ ਮੁਲਾਕਾਤ ਦੌਰਾਨ ਸਰਕਾਰੀ ਨੀਤੀਆਂ ਦੀ ਜਾਣਕਾਰੀ ਦਿੱਤੀ

ਅੱਜ ਮਾਰਕੀਟ ਕਮੇਟੀ ਦਫ਼ਤਰ ਸਰਹਿੰਦ ਵਿਖੇ ਲੱਕੜੀ ਵਪਾਰੀਆਂ, ਆਰਾ ਮਿੱਲ ਮਾਲਿਕਾਂ ਨਾਲ ਮੁਲਾਕਾਤ ਕਰਕੇ ਮੀਟਿੰਗ ਦੌਰਾਨ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨਾਲ ਵਧੀਆ ਰਿਸ਼ਤਾ ਬਣਾਕੇ ਰੱਖਣ ਦਾ ਇਰਾਦਾ ਰੱਖਦੀ ਹੈ। ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਪੂਰਾ ਮਾਣ ਸਤਿਕਾਰ ਦੇ ਰਹੀ ਹੈ, ਇਸੇ ਲਈ ਅੱਜ ਦੀ ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਵਪਾਰੀਆਂ ਨੂੰ ਦੱਸਿਆ ਗਿਆ ਕਿ ਮਾਰਕੀਟ ਕਮੇਟੀ ਵੱਲੋਂ ਵਪਾਰ ਲਈ ਲਾਇਸੰਸ ਜਾਰੀ ਕੀਤਾ ਜਾਵੇਗਾ।

ਜਿਨ੍ਹਾਂ ਕੋਲ ਲਾਇਸੰਸ ਨਹੀਂ ਹਨ ੳਹਨਾਂ ਵਪਾਰੀਆਂ ਨੂੰ ਅਪੀਲ ਕੀਤੀ ਗਈ ਕਿ ਸਾਰੇ ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਤੋਂ ਲਇਸੰਸ ਲੈਣ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਕਿਸੇ ਵੀ ਵਪਾਰੀ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।ਇਸ ਮੀਟਿੰਗ ਵਿੱਚ ਪ੍ਰਧਾਨਗੀ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕੀਤੀ ਅਤੇ ਵਪਾਰੀਆਂ ਵੱਲੋਂ ਸਕੱਤਰ ਕੰਵਲਜੀਤ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਸੇਵਾ ਸਿੰਘ ਨੇ ਵੀ ਸ਼ਮੂਲੀਅਤ ਕੀਤੀ ਅਤੇ ਕਾਫੀ ਗਿਣਤੀ ਵਿੱਚ ਵਪਾਰੀ ਹਾਜ਼ਰ ਹੋਏ।

See also  ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ