ਚੋਰਾਂ ਵੱਲੋਂ ਕੀਤੀ ਗਈ ਵੈਨ ਚਾਲਕ ਦੀ ਕੁੱਟਮਾਰ,ਪੁਲਿਸ ਨੇ ਕੀਤਾ ਦੋਨਾਂ ਚੋਰਾਂ ਨੂੰ ਕਾਬੂ

ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਮੋਟਰਸਾਈਕਲ ਸਵਾਰਾਂ ਵਲੋਂ ਵੈਨ ਚਾਲਕ ਦੀ ਕੁੱਟਮਾਰ ਕਰਕੇ ਉਸ ਤੋਂ 3 ਲੱਖ ਰੁਪਏ ਅਤੇ ਵੈਨ ਖੋਹ ਕੇ ਫ਼ਰਾਰ ਹੋਣ ਵਾਲੇ ਲੁਟੇਰਿਆਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ। ਲੁਟੇਰਿਆਂ ਤੋਂ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਅਤੇ ਦੋ ਲੱਖ ਪੰਜ ਹਜ਼ਾਰ ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕਰ ਲਈ ਗਈ।


ਦੱਸਿਆ ਕਿ ਮਾਮਲੇ ਦੀ ਜਾਂਚ ਲਈ , ਇੰਸ: ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਹਰਪ੍ਰੇਮ ਸਿੰਘ ਦੀ ਟੀਮ ਗਠਿਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 11 ਜਨਵਰੀ ਦੀ ਸ਼ਾਮ ਨੂੰ 2 ਅਣਪਛਾਤੇ ਲੁਟੇਰਿਆਂ ਈ.ਸੀ.ਓ. ਵੈਨ ਚਾਲਕ ਹਰਪ੍ਰੀਤ ਸਿੰਘ ਪੁੱਤਰ ਮੋਹਣ ਸਿੰਘ ਵਾਸੀ ਢੰਡੋਵਾਲ ਜ਼ਿਲ੍ਹਾ ਜਲੰਧਰ ਤੋਂ ਉਸ ਦੀ ਕੁੱਟਮਾਰ ਕਰਕੇ ਕਰੀਬ 3 ਲੱਖ ਰੁਪਏ ਅਤੇ ਉਸ ਦੀ ਵੈਨ ਖੋਹ ਕੇ ਫ਼ਰਾਰ ਹੋ ਗਏ ਸਨ।


ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੇ.ਐਫ.ਸੀ. ਬਾਈਪਾਸ ਤੋਂ ਥੋੜ੍ਹਾ ਅੱਗੇ ਫਾਟਕਾਂ ਨਜ਼ਦੀਕ ਕੁੱਝ ਹੀ ਸਮੇਂ ’ਚ ਖੋਹੀ ਹੋਈ ਵੈਨ ਬਰਾਮਦ ਕਰ ਲਈ ਸੀ ਅਤੇ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਮਾਡਲ ਟਾਊਨ ’ਚ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਗਠਿਤ ਕੀਤੀ ਗਈ ਟੀਮ ਵਲੋਂ ਵੱਖ-ਵੱਖ ਤਕਨੀਕਾਂ ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ ਅਤੇ ਅੱਜ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਪਿਆਰਾ ਸਿੰਘ ਵਾਸੀ ਕੁਹਾੜ ਕਲਾਂ ਜ਼ਿਲ੍ਹਾ ਜਲੰਧਰ ਅਤੇ ਨਵੀਨ ਕੁਮਾਰ ਪੁੱਤਰ ਸਵ: ਅਸ਼ੋਕ ਕੁਮਾਰ ਵਾਸੀ ਮੁਹੱਲਾ ਮਾਡਲ ਟਾਊਨ ਸ਼ਾਹਕੋਟ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਲਿਆ।

See also  ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ