ਚੰਡੀਗੜ੍ਹ : ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ, ਪੁਲਿਸ ਨੇ ਕੀਤਾ ਵਾਟਰ ਕੇਨਨ ਦਾ ਇਸਤੇਮਾਲ, Chandigarh: Akali, Congress and BJP staged a massive protest, barricades were broken, police used water cannons | ਪੰਜਾਬ ਖ਼ਬਰਾਂ

0
1
ਚੰਡੀਗੜ੍ਹ : ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ, ਪੁਲਿਸ ਨੇ ਕੀਤਾ ਵਾਟਰ ਕੇਨਨ ਦਾ ਇਸਤੇਮਾਲ, Chandigarh: Akali, Congress and BJP staged a massive protest, barricades were broken, police used water cannons | ਪੰਜਾਬ ਖ਼ਬਰਾਂ

Last Updated:Mar 22, 2026 4:23 PM ISTਉਪਿੰਦਰ ਕੌਰ, ਜੋ ਕਿ ਇੱਕ ਸਰਕਾਰੀ ਅਧਿਆਪਕਾ ਹਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਪਸ਼ਟ ਕੀਤਾ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਪੋਸਟਮਾਰਟਮ ਜਾਂ ਅੰਤਿਮ ਸਸਕਾਰ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੇ ਪਰਿਵਾਰ ਦੀ ਲੜਾਈ ਨਹੀਂ, ਸਗੋਂ ਸੱਚ ਅਤੇ ਨਿਆਂ ਲਈ ਸੰਘਰਸ਼ ਹੈ।ਚੰਡੀਗੜ੍ਹ : ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ, ਪੁਲਿਸ ਨੇ ਕੀਤਾ ਵਾਟਰ ਕੇਨਨ ਦਾ ਇਸਤੇਮਾਲਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਵੇਅਰਹਾਊਸ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਸਾਬਕਾ ‘ਆਪ’ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਦਾ ਇਲਜ਼ਾਮ ਹੈ ਕਿ ਇਸ ਮਾਮਲੇ ਵਿੱਚ ਉੱਚ ਪੱਧਰ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਨਿਆਂ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੋ ਰਹੀ ਹੈ।ਰੰਧਾਵਾ ਦੀ ਪਤਨੀ ਉਪਿੰਦਰ ਕੌਰ, ਜੋ ਕਿ ਇੱਕ ਸਰਕਾਰੀ ਅਧਿਆਪਕਾ ਹਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਸਪਸ਼ਟ ਕੀਤਾ ਕਿ ਜਦ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਪੋਸਟਮਾਰਟਮ ਜਾਂ ਅੰਤਿਮ ਸਸਕਾਰ ਨਹੀਂ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਦੇ ਪਰਿਵਾਰ ਦੀ ਲੜਾਈ ਨਹੀਂ, ਸਗੋਂ ਸੱਚ ਅਤੇ ਨਿਆਂ ਲਈ ਸੰਘਰਸ਼ ਹੈ।ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪ੍ਰਦਰਸ਼ਨ ਦੌਰਾਨ ਹਾਲਾਤ ਉਸ ਸਮੇਂ ਤਣਾਅਪੂਰਨ ਹੋ ਗਏ ਜਦੋਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ।ਇਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪਾਂ ਹੋਈਆਂ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਦਾ ਇਸਤੇਮਾਲ ਕੀਤਾ ਅਤੇ ਕਈ ਵਰਕਰਾਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲਿਆ ਗਿਆ। ਸੁਰੱਖਿਆ ਦੇ ਪੱਖੋਂ ਇਲਾਕੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਪੰਜਾਬੀ ਖਬਰਾਂ/ ਖਬਰਾਂ/Punjab/ਚੰਡੀਗੜ੍ਹ : ਅਕਾਲੀ, ਕਾਂਗਰਸ ਅਤੇ ਭਾਜਪਾ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜੇ, ਪੁਲਿਸ ਨੇ ਕੀਤਾ ਵਾਟਰ ਕੇਨਨ ਦਾ ਇਸਤੇਮਾਲRead More

Rozana Times

LEAVE A REPLY

Please enter your comment!
Please enter your name here