ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਰੋਸ ਮਾਰਚ ਦੌਰਾਨ ਹੰਗਾਮਾ, ਪੁਲਿਸ ਨਾਲ ਝੜਪ ਅਤੇ ਵਾਟਰ ਕੈਨਨ ਦੀ ਵਰਤੋਂ। ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ‘ਚ ਲਏ ਗਏ।ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਸਚਿਨ ਪਾਇਲਟ ਸਮੇਤ ਆਗੂ ਹਿਰਾਸਤ ਤੋਂ ਬਾਅਦ ਰਿਹਾਅਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸ਼ੁਰੂ ਹੋਏ ਇਸ ਮਾਰਚ ਨੂੰ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਰੋਕ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ।ਬੈਰੀਕੇਡਿੰਗ ਤੋਂ ਬਾਅਦ ਗਰਮਾਇਆ ਮਾਹੌਲਪੁਲਿਸ ਵੱਲੋਂ ਰਸਤਾ ਰੋਕੇ ਜਾਣ ਤੋਂ ਬਾਅਦ ਕੁਝ ਕਾਂਗਰਸੀ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ। ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੌਰਾਨ ਧੱਕਾ-ਮੁੱਕੀ ਅਤੇ ਝੜਪ ਦੀ ਸਥਿਤੀ ਵੀ ਬਣੀ। ਝੜਪ ਦੌਰਾਨ ਕੁਝ ਕਾਂਗਰਸੀ ਵਰਕਰਾਂ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ਵਿੱਚਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਕਰ ਰਹੇ ਸਨ। ਪੁਲਿਸ ਨੇ ਪਾਇਲਟ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਰੀਬ ਇੱਕ ਘੰਟੇ ਤੱਕ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਦੁਪਹਿਰ ਲਗਭਗ 3 ਵਜੇ ਸਚਿਨ ਪਾਇਲਟ ਸਮੇਤ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।ਪੰਜਾਬ ਕਾਂਗਰਸ ਨੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨਕਾਂਗਰਸ ਆਗੂਆਂ ਅਤੇ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਜ਼ਾਹਰ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਰਹੇ, ਜਦਕਿ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।Read More
- Advertisement -
Recent Posts
Most Popular
ਚੰਡੀਗੜ੍ਹ ‘ਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਸਚਿਨ ਪਾਇਲਟ ਸਮੇਤ ਆਗੂ ਹਿਰਾਸਤ ਤੋਂ ਬਾਅਦ ਰਿਹਾਅ...
ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਰੋਸ ਮਾਰਚ ਦੌਰਾਨ ਹੰਗਾਮਾ, ਪੁਲਿਸ ਨਾਲ ਝੜਪ ਅਤੇ ਵਾਟਰ ਕੈਨਨ ਦੀ ਵਰਤੋਂ। ਸਚਿਨ ਪਾਇਲਟ ਸਮੇਤ ਕਈ ਆਗੂ ਹਿਰਾਸਤ ‘ਚ...
ਰੋਪੜ ਪਾਵਰ ਪਲਾਂਟ ਦੀਆਂ 2 ਯੂਨਿਟਾਂ ਬੰਦ, ਪੰਜਾਬ ’ਚ ਬਿਜਲੀ ਦੀ ਕਮੀ ਨਹੀਂ: ਤਰੁਨਪ੍ਰੀਤ...
ਰੋਪੜ ਪਾਵਰ ਪਲਾਂਟ ਦੀਆਂ 2 ਯੂਨਿਟਾਂ ਬੰਦ ਹੋਣ ਦੇ ਬਾਵਜੂਦ ਪੰਜਾਬ ਵਿੱਚ ਬਿਜਲੀ ਦੀ ਕਮੀ ਨਹੀਂ ਆਈ। ਸੌਂਦ ਨੇ ਦੱਸਿਆ ਕਿ 17,281 ਮੈਗਾਵਾਟ ਦੀ...
Bhagwant Mann | ’15 ਦਿਨਾਂ ਬਾਅਦ ਫਿਰ ਮੋਬਾਈਲ ‘ਤੇ ਟੂੰ-ਟੂੰ ਹੋਵੇਗੀ’ | Mawan Dhiyan...
ਅਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ 'ਚ CM ਮਾਨ ਦੀ ਲੋਕ ਮਿਲਣੀ। CM ਮਾਨ ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ। ਹੁਣ ਰਿਸ਼ਵਤਖੋਰੀ ਬੰਦ ਹੋ ਗਈ- CM ਮਾਨ।'ਇਸ ਪਿੰਡ...
ਅਕਾਲੀ ਦਲ ਨੇ ਸੀਨੀਅਰ ਆਗੂ ਨੂੰ ਪਾਰਟੀ ਵਿਚੋਂ ਕੱਢਿਆ |
Last Updated:Sep 15, 2026 4:03 PM ISTਸ. ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ...
ਕੈਨੇਡਾ ਨੇ ਦਿੱਤਾ 4 ਪੰਜਾਬੀਆਂ ਨੂੰ ਦੇਸ਼-ਨਿਕਾਲਾ : ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧਾਂ ਵਿੱਚ...
ਹੁਣ ਤੱਕ ਦੇਸ਼-ਨਿਕਾਲੇ ਦੇ 188 ਹੁਕਮ ਜਾਰੀ ਕੀਤੇ ਗਏ ਹਨ ਅਤੇ 111 ਨੂੰ ਪਹਿਲਾਂ ਹੀ ਵਾਪਸ ਭੇਜਿਆ ਜਾ ਚੁੱਕਾ ਹੈ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ...















