ਚੰਦੂਮਾਜਰਾ ਮੁੜ ਹੋਏ ਅਕਾਲੀ ਦਲ ਵਿਚ ਸ਼ਾਮਲ |

0
4
PM ਮੋਦੀ ਨੇ ਸੂਰਿਆਕੁਮਾਰ ਯਾਦਵ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਚੰਦੂਮਾਜਰਾ ਮੁੜ ਹੋਏ ਅਕਾਲੀ ਦਲ ਵਿਚ ਸ਼ਾਮਲ

ਪ੍ਰੇਮ ਸਿੰਘ ਚੰਦੂਮਾਜਰਾ ਅੱਜ ਫਿਰ ਤੋਂ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਚੰਦੂਮਾਜਰਾ ਨੂੰ ਆਪ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ।ਦਰਅਸਲ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਪਹੁੰਚ ਕੇ ਪ੍ਰੋ. ਚੰਦੂਮਾਜਰਾ ਨੂੰ ਪਾਰਟੀ ਦੀ ਮੈਂਬਰਸ਼ਿਪ ਦੁਆਈ ਅਤੇ ਉਨ੍ਹਾਂ ਦਾ ਪਾਰਟੀ ਵਿੱਚ ਜੀ ਆਇਆਂ ਕੀਤਾ।ਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਸਾਰੇ ਅਕਾਲੀ ਧੜਿਆਂ ਦਾ ਇੱਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖ਼ੁਦ ਆਗਾਮੀ ਵਿਧਾਨ ਸਭਾ ਚੋਣ ਨਹੀਂ ਲੜਨਗੇ।Read More

Rozana Times

LEAVE A REPLY

Please enter your comment!
Please enter your name here