ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅੱਜ ਪੰਜ-ਤੱਤਾਂ ‘ਚ ਵਲੀਨ ਹੋ ਗਏ ਹਨ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਰਵਾਨਾ ਹੋਈ ਜੋ ਕਾਲਾ ਸੰਘਿਆਂ ਰੋਡ ‘ਤੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਪਹੁੰਚੀ। ਇੱਥੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਕੇ ਉਨ੍ਹਾਂ ਨੂੰ ਅਲਵਿਦਾ ਕਿਹਾ।
ਸੰਸਦ ਮੈਂਬਰ ਦੀ ਕੱਲ੍ਹ ਫਿਲੌਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ 76 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਚੱਲ ਰਹੇ ਸਨ। ਜਿੱਥੇ ਉਹ ਅਚਾਨਕ ਡਿੱਗ ਗਏ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਅੰਤਿਮ ਸਸਕਾਰ ਹੋਣ ਤੱਕ ਯਾਤਰਾ ਮੁਲਤਵੀ ਕਰ ਦਿੱਤੀ। ਰਾਹੁਲ ਗਾਂਧੀ ਵੀ ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਦੇ ਉਨ੍ਹਾਂ ਨੂੰ ਅਲਵਿਦਾ ਕਿਹਾ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ, ਰਾਜਾ ਵੜਿੰਗ, ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਵੀ ਮੌਜੂਦ ਰਹੀ। ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸੰਸਦ ਮੈਂਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਥੇ ਦੱਸ ਦੇਈਏ ਕਿ ਸੀਚੇਵਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵੀ ਹਨ।
POST BY PARMVIR SINGH