ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ AAP ਨੇ ਉਮੀਦਵਾਰ ਐਲਾਨਿਆ

ਜਲੰਧਰ ਵਿੱਚ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ । ਦਰਅਸਲ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਜਲੰਧਰ ਦੀ ਲੋਕ ਸਭਾ ਸੀਟ ਖਾਲੀ ਪਈ ਸੀ । ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ AAP ਨੇ ਉਮੀਦਵਾਰ ਐਲਾਨ ਦਿੱਤਾ ਹੈ, ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਸ਼ੀਲ ਕੁਮਾਰ ਰਿੰਕੂ ਨੂੰ ਫਗਵਾੜਾ ਵਿੱਚ ਰੱਖੇ ਗਏ ਇੱਕ ਪ੍ਰੋਗਰਾਮ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ । ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

POST BY PARMVIR SINGH

See also  ਮੂਸੇਵਾਲਾ ਦੇ ਕਤਲ ਨੂੰ ਲੈ ਕੇਂਦਰ ਦਾ ਵੱਡਾ ਐਕਸ਼ਨ, ਗੋਲਡੀ ਬਰਾੜ ਤੇ ਬਿਸ਼ਨੋਈ ਦੇ ਪਰਿਵਾਰਾਂ ਨੂੰ ਵੱਡਾ ਝਟਕਾ!