ਤਰਨ ਤਾਰਨ, 24 ਮਾਰਚ ( ) – ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 25-03-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਤਰਨ ਤਾਰਨ ਵਿਕਰਮ ਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੇਅਰ ਹੈਲਥ ਇੰਨਸ਼ੋਰੈਂਸ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਇੰਨਸ਼ੋਰੈਂਸ ਅਡਵਾਈਜ਼ਰ ਅਤੇ ਸੇਲਜ਼ ਮੈਨੇਂਜ਼ਰਾਂ (ਉਮਰ ਹੱਦ 18 ਤੋਂ 45 ਸਾਲ) (ਯੋਗਤਾ ਘੱਟੋ-ਘੱਟ +2 ਪਾਸ ) ਉਮੀਦਵਾਰਾ ਦੀ ਲੋੜ ਹੈ।ਸਵੈ-ਰੋਜਗਾਰ ਕੈਂਪ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲਬੱਧ ਸਵੈ-ਰੋਜ਼ਗਾਰ ਸਕੀਮਾਂ /ਟ੍ਰੇਨਿੰਗ /ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਬੇਰੋਜਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
- Advertisement -
Recent Posts
Most Popular
Warring on Sukhbir Badal | ਵੜਿੰਗ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ! ਸੁਣੋ, ਕੀ-ਕੀ ਬੋਲੇ?
ਮਹਿਲਾ ਰਾਖਵਾਂਕਰਨ ਬਿੱਲ ਦੇ ਸਮਰਥਨ ਨੂੰ ਲੈ ਕੇ ਰਾਜਾ ਵੜਿੰਗ ਦਾ ਸੁਖਬੀਰ ਬਾਦਲ 'ਤੇ ਨਿਸ਼ਾਨਾ| ਬਿੱਲ ਦਾ ਸਮਰਥਨ ਸਿਆਸੀ ਮੌਕਾਪ੍ਰਸਤੀ - ਵੜਿੰਗ | ਸੁਖਬੀਰ...
Punjab Vidhan Sabha Session Today | Monsoon Session | DA |
ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਅੱਜ ਵਿਧਾਨਸਭਾ ਵਿੱਚ 8 ਬਿੱਲ ਪੇਸ਼...
Sher-e-Punjab T20 League 2026: ਨਿਲਾਮੀ ‘ਚ ਸਨਵੀਰ ਸਿੰਘ ਦੀ ਧਮਾਕੇਦਾਰ ਐਂਟਰੀ, ਬਣੇ ਸਭ ਤੋਂ...
Sher-e-Punjab T20 League 2026: ਸ਼ੇਰ-ਏ-ਪੰਜਾਬ T20 ਲੀਗ ਦੀ ਨਿਲਾਮੀ ਵਿੱਚ ਸਨਵੀਰ ਸਿੰਘ ਸਭ ਤੋਂ ਵੱਡੀ ਕੀਮਤ ਹਾਸਲ ਕਰਨ ਵਾਲੇ ਖਿਡਾਰੀ ਬਣ ਗਏ ਹਨ। IPL...
BJP-SAD ਇਕੱਠੇ ਆਏ ਤਾਂ ਬਦਲੇਗੀ ਖੇਡ ? AAP ਦਾ ਫਾਰਮੂਲਾ ਤਿਆਰ, ਫਿਰ ਬਣੇਗੀ ਸਰਕਾਰ...
Punjab2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੇ ਆਪਣੀ ਰਣਨੀਤੀ 'ਤੇ ਫੋਕਸ ਵਧਾ ਦਿੱਤਾ ਹੈ। BJP ਅਤੇ SAD ਦੇ ਸੰਭਾਵੀ ਗਠਜੋੜ...
ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਦੀ ਗ੍ਰਾਂਟ, ਅਮਨ ਅਰੋੜਾ ਨੇ...
ਸੁਨਾਮ ਹਲਕੇ ਦੇ 8 ਪਿੰਡਾਂ ਨੂੰ ਕਰੀਬ 60 ਲੱਖ ਰੁਪਏ ਦੀ ਗ੍ਰਾਂਟ ਮਿਲੀ। ਅਮਨ ਅਰੋੜਾ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਚੈੱਕ ਸੌਂਪੇ।ਸੁਨਾਮ...















