ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

0
1
ਜਿਲੇ ਵਿੱਚ 15 ਮਾਰਚ ਤੱਕ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ

ਮਾਲੇਰਕੋਟਲਾ, 4 ਮਾਰਚ –ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ਸਫ਼ਾਈ, ਰੰਗ-ਰੋਗਨ ਅਤੇ ਪੀਣ ਵਾਲੇ ਪਾਣੀ ਦੀ ਸੁਰੱਖਿਆ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ।ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਦੱਸਿਆ ਜਾਂਦਾ ਹੈ ਕਿ ਸਵੱਛਤਾ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ, ਸਗੋਂ ਇਸਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਮਾਪਿਆਂ ਨੂੰ ਸੁਚੇਤ ਕਰਨ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਦੀ ਚੰਗੀ ਸਿਹਤ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਸਫ਼ਾਈ ਨਾਲ ਬਿਮਾਰੀਆਂ ਤੋਂ ਬਚਾਅ ਸੰਭਵ ਹੈ।ਇਸ ਸਵੱਛਤਾ ਪਖਵਾੜੇ ਰਾਹੀਂ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਿੱਚ ਵਾਧਾ ਹੋ ਰਿਹਾ ਹੈ ।

Rozana Times

LEAVE A REPLY

Please enter your comment!
Please enter your name here