ਮਾਲੇਰਕੋਟਲਾ, 4 ਮਾਰਚ –ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਹੁਕਮਾਂ ਅਨੁਸਾਰ 1 ਮਾਰਚ ਤੋਂ 15 ਮਾਰਚ ਤੱਕ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਕੇ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਪਖਵਾੜੇ ਤਹਿਤ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਪਖਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਜਨਤਾ ਨੂੰ ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ।ਇਸ ਦੌਰਾਨ ਬੱਚਿਆਂ ਨੂੰ ਹੱਥ ਧੋਣ ਦੀ ਸਹੀ ਵਿਧੀ, ਸਾਫ਼-ਸੁਥਰੇ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ ਕਰਕੇ ਘਰ ਅਤੇ ਆਸ-ਪਾਸ ਦੇ ਵਾਤਾਵਰਣ ਨੂੰ ਸਾਫ਼ ਰੱਖਣ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਦੀ ਸਫ਼ਾਈ, ਰੰਗ-ਰੋਗਨ ਅਤੇ ਪੀਣ ਵਾਲੇ ਪਾਣੀ ਦੀ ਸੁਰੱਖਿਆ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ।ਆਂਗਣਵਾੜੀ ਵਰਕਰਾਂ ਵੱਲੋਂ ਮਾਪਿਆਂ ਨੂੰ ਦੱਸਿਆ ਜਾਂਦਾ ਹੈ ਕਿ ਸਵੱਛਤਾ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ, ਸਗੋਂ ਇਸਨੂੰ ਰੋਜ਼ਾਨਾ ਦੀ ਆਦਤ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਪਿਆਂ ਨੂੰ ਸੁਚੇਤ ਕਰਨ ਲਈ ਕਿਹਾ ਜਾਂਦਾ ਹੈ ਕਿ ਬੱਚਿਆਂ ਦੀ ਚੰਗੀ ਸਿਹਤ ਲਈ ਸਾਫ਼-ਸੁਥਰਾ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਸਫ਼ਾਈ ਨਾਲ ਬਿਮਾਰੀਆਂ ਤੋਂ ਬਚਾਅ ਸੰਭਵ ਹੈ।ਇਸ ਸਵੱਛਤਾ ਪਖਵਾੜੇ ਰਾਹੀਂ ਜ਼ਿਲ੍ਹੇ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਿੱਚ ਵਾਧਾ ਹੋ ਰਿਹਾ ਹੈ ।
- Advertisement -
Recent Posts
Most Popular
ਪੰਜਾਬ ਕਾਂਗਰਸ ‘ਚ ਅੱਜ ਹੋਵੇਗਾ ਵੱਡਾ ਫ਼ੈਸਲਾ? ਦਿੱਲੀ ਤਲਬ ਸਾਰੇ ਸੀਨੀਅਰ ਆਗੂ |
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਕਲੇਸ਼ ਦਰਮਿਆਨ ਦਿੱਲੀ ਵਿੱਚ ਹਾਈਕਮਾਨ ਨਾਲ ਵੱਡੀ ਮੀਟਿੰਗ... ਸਾਰੇ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਹੋਣਗੇ ਅਤੇ ਨਜ਼ਰਾਂ ਇਸ ਗੱਲ...
ਬਟਾਲਾ ਦੇ ਪਿੰਡ ਲੋਹ ਚੱਪ ‘ਚ ਤਾਬੜਤੋੜ ਫਾਇਰਿੰਗ, ਸ਼ੈਲਰ ਮਾਲਕ ‘ਤੇ ਚਲਾਈਆਂ ਗੋਲੀਆਂ…
ਬਟਾਲਾ ਦੇ ਨਜ਼ਦੀਕ ਪਿੰਡ ਲੋਹ ਚੱਪ ਵਿੱਚ ਦਿਨ ਦਿਹਾੜੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੈਲਰ ਮਾਲਕ ਤੇ...
‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ...
25 ਜੂਨ 2026 ਤੱਕ ਰਜਿਸਟ੍ਰੇਸ਼ਨ ਪੂਰੀ ਕਰਨ ਵਾਲੀਆਂਲਗਭਗ 33 ਲੱਖ ਤੋਂ ਵੱਧ ਮਹਿਲਾ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਹਾਇਤਾ ਰਾਸ਼ੀ ਸਿੱਧੀ ਭੇਜੀ ਜਾ ਚੁੱਕੀ...
ਸੌਂਧ ਵੱਲੋਂ PSPCL ਕਰਮਚਾਰੀਆਂ ਨੂੰ 12.60 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 10,500 ਸੁਰੱਖਿਆ...
ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਤਰੁਨਪ੍ਰੀਤ ਸਿੰਘ ਸੌਂਧ ਖੰਨਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
Monsoon Session 2026 | ਲੋਕਸਭਾ ਦੀ ਕਾਰਵਾਈ ਤੀਜੀ ਵਾਰ ਮੁਲਤਵੀ, ਵਿਰੋਧੀਆਂ ਵੱਲੋ ਹੰਗਾਮਾ |...
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਹੰਗਾਮੇ ਦੀ ਭੇਟ ਚੜ੍ਹ ਗਈ। ਵਿਰੋਧੀ ਧਿਰ ਦੇ ਸਾਂਸਦਾਂ ਵੱਲੋਂ ਲਗਾਤਾਰ ਨਾਅਰੇਬਾਜ਼ੀ...















