ਐੱਸ.ਏ.ਐੱਸ. ਨਗਰ ਸਥਿਤ ਮੋਹਾਲੀ ਕਲੱਬ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਉਨ੍ਹਾਂ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਤਹਿਤ ਜੇਈਈ (ਮੇਨ), ਜੇਈਈ (ਐਡਵਾਂਸਡ) ਅਤੇ ਨੀਟ ਯੂਜੀ 2026 ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।ਜੇਈਈ ਅਤੇ ਨੀਟ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੀ ਵੱਡੀ ਕਾਮਯਾਬੀਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਦੀ ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 35.2 ਫ਼ੀਸਦੀ ਵੱਧ ਹੈ। ਇਸ ਤੋਂ ਇਲਾਵਾ 64 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ, ਜੋ ਸਾਲਾਨਾ ਆਧਾਰ ‘ਤੇ 45.5 ਫ਼ੀਸਦੀ ਵਾਧੇ ਨੂੰ ਦਰਸਾਉਂਦੀ ਹੈ।ਉਨ੍ਹਾਂ ਦੱਸਿਆ ਕਿ ਨੀਟ ਯੂਜੀ 2026 ਵਿੱਚ 882 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ ਹੈ। ਸਾਲ 2025 ਵਿੱਚ ਇਹ ਗਿਣਤੀ 847 ਸੀ, ਜਦਕਿ ਸਾਲ 2024 ਵਿੱਚ ਇਹ ਸਿਰਫ਼ 437 ਸੀ। ਇਸ ਤਰ੍ਹਾਂ ਦੋ ਸਾਲਾਂ ਦੇ ਅੰਦਰ ਨਤੀਜਿਆਂ ਵਿੱਚ 100 ਫ਼ੀਸਦੀ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ।ਆਈਆਈਟੀ ਅਤੇ ਐਨਆਈਟੀ ਵਿੱਚ ਵੀ ਵਿਦਿਆਰਥੀਆਂ ਨੇ ਬਣਾਈ ਥਾਂਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਆਈਆਈਟੀ ਵਿੱਚ ਦਾਖਲਾ ਹਾਸਲ ਕੀਤਾ ਹੈ, ਜਦਕਿ 36 ਵਿਦਿਆਰਥੀਆਂ ਨੇ ਐਨਆਈਟੀ ਵਿੱਚ ਦਾਖਲਾ ਲਿਆ ਹੈ। ਇਸ ਤੋਂ ਇਲਾਵਾ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਦੇ ਵੱਖ-ਵੱਖ ਸਰਕਾਰੀ ਇੰਜੀਨੀਅਰਿੰਗ ਕਾਲਜਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ।ਉਨ੍ਹਾਂ ਕਿਹਾ ਕਿ ਇਹ ਅੰਕੜੇ ਸਾਬਤ ਕਰਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਦੇਸ਼ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਲਈ ਯੋਗ ਵਿਦਿਆਰਥੀ ਤਿਆਰ ਕਰ ਰਹੇ ਹਨ।”ਇੱਕ ਚੰਗਾ ਪ੍ਰਿੰਸੀਪਲ ਸਕੂਲ ਦੀ ਤਸਵੀਰ ਬਦਲ ਸਕਦਾ ਹੈ”ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਵਿੱਚ ਸਕੂਲ ਮੁਖੀ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਅਤੇ ਦੂਰਦਰਸ਼ੀ ਪ੍ਰਿੰਸੀਪਲ ਕਿਸੇ ਵੀ ਸਕੂਲ ਨੂੰ ਸਫਲਤਾ ਦੇ ਨਵੇਂ ਸਿਖਰਾਂ ਤੱਕ ਪਹੁੰਚਾ ਸਕਦਾ ਹੈ।3,000 ਵਿਦਿਆਰਥੀਆਂ ਨੂੰ ਮਿਲਿਆ ਵਿਸ਼ੇਸ਼ ਕੋਚਿੰਗ ਕੈਂਪਾਂ ਦਾ ਲਾਭਸਿੱਖਿਆ ਵਿਭਾਗ ਵੱਲੋਂ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿੱਚ ਚਾਰ ਵੱਡੇ ਰਿਹਾਇਸ਼ੀ ਕੋਚਿੰਗ ਕੈਂਪ ਲਗਾਏ ਗਏ ਸਨ। ਇਨ੍ਹਾਂ ਕੈਂਪਾਂ ਵਿੱਚ ਲਗਭਗ 3,000 ਵਿਦਿਆਰਥੀਆਂ ਨੂੰ ਮੌਕ ਟੈਸਟਾਂ, ਵਿਸ਼ੇਸ਼ ਲੈਕਚਰਾਂ, ਮਾਰਗਦਰਸ਼ਨ ਅਤੇ ਜੇਈਈ ਅਤੇ ਨੀਟ ਦੀ ਤਿਆਰੀ ਲਈ ਮਾਹਰ ਸਹਾਇਤਾ ਪ੍ਰਦਾਨ ਕੀਤੀ ਗਈ।ਮਨੀਸ਼ ਸਿਸੋਦੀਆ ਨੇ ਅਧਿਆਪਕਾਂ ਦੀ ਭੂਮਿਕਾ ਨੂੰ ਸਰਾਹਿਆਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਕੂਲ ਸਿਰਫ਼ ਇਮਾਰਤਾਂ ਦਾ ਨਾਮ ਨਹੀਂ ਹੁੰਦਾ, ਸਗੋਂ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਹੀ ਉਨ੍ਹਾਂ ਨੂੰ ਸਿੱਖਣ ਦਾ ਕੇਂਦਰ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਨਤੀਜੇ ਹੁਣ ਪੂਰੇ ਦੇਸ਼ ਦੇ ਸਾਹਮਣੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਈਆਈਟੀ, ਐਨਆਈਟੀ ਅਤੇ ਮੈਡੀਕਲ ਕਾਲਜਾਂ ਤੱਕ ਪਹੁੰਚ ਰਹੇ ਹਨ।ਸਮਾਗਮ ਦੌਰਾਨ ਪੀਡੀਸੀ ਮੈਂਬਰ ਅਨੁਰਾਗ ਕੁੰਡੂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐੱਸ. ਐੱਸ. ਬੱਲ ਅਤੇ ਸਿੱਖਿਆ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
- Advertisement -
Recent Posts
Most Popular
ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ...
ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ...
Amritsar: ਚਮਿਆਰੀ ਪੁਲਿਸ ਚੌਂਕੀ ਹਮਲਾ ਮਾਮਲਾ, ਪੁਲਿਸ ਨੇ ਨਾਬਾਲਗ ਸਮੇਤ ਚਾਰ ਮੁਲਜ਼ਮ ਕੀਤੇ ਗ੍ਰਿਫ਼ਤਾਰ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਮਿਆਰੀ ਪੁਲਿਸ ਚੌਂਕੀ ਹਮਲੇ ਦੇ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਾਂਚ ਦੌਰਾਨ ਆਈਐਸਆਈ ਨਾਲ ਸਬੰਧਾਂ...
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਚੀਮਾ |
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਚੀਮਾ ਚੰਡੀਗੜ੍ਹ- ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ...
ਸੱਕੀ ਨਾਲੇ ਦੀ ਸਫ਼ਾਈ ਲਈ ਭਾਰਤੀ ਫ਼ੌਜ ਤੋਂ ਮਿਲੀ ਪ੍ਰਵਾਨਗੀ: ਕੁਲਦੀਪ ਸਿੰਘ ਧਾਲੀਵਾਲ |
- ਲੋਧੀ ਗੁੱਜਰ ਤੋਂ ਰਾਵੀ ਦਰਿਆ ਤੱਕ 5 ਕਿਲੋਮੀਟਰ ਖੇਤਰ ਵਿੱਚ ਪਾਣੀ ਦਾ ਪੱਧਰ ਘਟਦਿਆਂ ਹੀ ਹੋਵੇਗੀ ਡੀਸਿਲਟਿੰਗ
ਧਾਲੀਵਾਲ ਨੇ ਦੱਸਿਆ ਕਿ ਸੱਕੀ ਨਾਲੇ ਦਾ...
ਮੋਹਾਲੀ ਵਿੱਚ ਗੈਰ-ਕਾਨੂੰਨੀ ਪਟਾਕਿਆਂ ਦਾ ਜਖੀਰਾ ਜ਼ਬਤ; ਦੋ ਸਕੇ ਭਰਾ ਗ੍ਰਿਫ਼ਤਾਰ, ਇਕ ਫਰਾਰ |
ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਸਟੋਰ ਕੀਤੀ ਜਾ ਰਹੀ ਸੀ ਵਿਸਫੋਟਕ ਸਮੱਗਰੀ
ਮੋਹਾਲੀ- ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ, ਲਾਲੜੂ ਪੁਲਿਸ ਨੇ ਬਹੁਤ ਚੌਕਸੀ ਅਤੇ...















