ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਮੰਤਰੀ ਸੌਂਦਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ (ਗਨੀ ਬੈਗ) ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।ਮੰਤਰੀ ਸੌਂਦ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿੱਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ।ਸੌਂਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਕ ਉਹ ਅਨਾਜ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀ ਵਿੱਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਤੁਰੰਤ ਖਰੀਦ ਹੋ ਸਕੇ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੌਂਦ ਨੇ ਅਧਿਕਾਰੀਆਂ ਦੇ ਨਾਲ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆੜ੍ਹਤੀਆ ਨਾਲ ਮੀਟਿੰਗ ਕੀਤੀ ਅਤੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ‘ਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਵੱਲੋਂ ਕੈਬਨਿਟ ਮੰਤਰੀ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।Read More







