ਡਾ. ਅੰਬੇਦਕਰ ਦੀ ਵਿਰਾਸਤ ‘ਤੇ ਪੰਜਾਬ ‘ਚ ਸਿਆਸੀ ਘਮਾਸਾਨ! ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਲਾਏ ਗੰਭੀਰ ਇਲਜ਼ਾਮ |

0
1
Khabran Da Prime Time

ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਭਾਜਪਾ ਵੱਲੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸੰਗਰੂਰ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਦਾ ਮਕਸਦ ਲੋਕਾਂ ਨੂੰ ਸੰਵਿਧਾਨ, ਨਾਗਰਿਕ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਗਰੂਕ ਕਰਨਾ ਹੈ।ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਡਾ. ਅੰਬੇਦਕਰ ਨੂੰ ਚੋਣਾਂ ਵਿੱਚ ਹਰਾਉਣ ਦੇ ਲਾਏ ਇਲਜ਼ਾਮ ਮਨਪ੍ਰੀਤ ਬਾਦਲ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਡਾ. ਅੰਬੇਦਕਰ ਨੂੰ ਸਿਆਸੀ ਤੌਰ ‘ਤੇ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ 1946 ਦੀਆਂ ਸੰਵਿਧਾਨ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੀ ਹਾਰ ਯਕੀਨੀ ਬਣਾਉਣ ਲਈ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਬਾਅਦ ਵਿੱਚ ਜੋਗਿੰਦਰ ਨਾਥ ਮੰਡਲ ਅਤੇ ਬੰਗਾਲ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੈਂਬਰਾਂ ਦੇ ਸਮਰਥਨ ਨਾਲ ਡਾ. ਅੰਬੇਦਕਰ ਲਈ ਸੰਵਿਧਾਨ ਸਭਾ ਵਿੱਚ ਪਹੁੰਚਣ ਦਾ ਰਾਹ ਬਣਿਆ।1952 ਦੀਆਂ ਪਹਿਲੀਆਂ ਲੋਕ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਡਾ. ਅੰਬੇਦਕਰ ਦੇ ਵਿਰੁੱਧ ਐੱਨ.ਐੱਸ. ਕਾਜਰੋਲਕਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਡਾ. ਅੰਬੇਦਕਰ ਨੇ ਆਪਣੀ ਚੋਣ ਪਟੀਸ਼ਨ ਵਿੱਚ 73 ਹਜ਼ਾਰ ਵੋਟਾਂ ਦੀ ਗਿਣਤੀ ਨਾ ਹੋਣ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਇਲਾਵਾ 1954 ਦੀ ਭੰਡਾਰਾ ਜ਼ਿਮਨੀ ਚੋਣ ਵਿੱਚ ਜਵਾਹਰ ਲਾਲ ਨਹਿਰੂ ਵੱਲੋਂ ਵੀ ਉਨ੍ਹਾਂ ਦੇ ਵਿਰੁੱਧ ਪ੍ਰਚਾਰ ਕਰਨ ਦਾ ਦੋਸ਼ ਲਾਇਆ।ਕਾਨੂੰਨ ਮੰਤਰੀ ਹੋਣ ਦੇ ਬਾਵਜੂਦ ਅਹਿਮ ਫ਼ੈਸਲਿਆਂ ਤੋਂ ਦੂਰ ਰੱਖਣ ਦਾ ਇਲਜ਼ਾਮ ਮਨਪ੍ਰੀਤ ਬਾਦਲ ਨੇ ਕਿਹਾ ਕਿ ਡਾ. ਅੰਬੇਦਕਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਅਰਥ ਸ਼ਾਸਤਰ ਦੇ ਖੇਤਰ ਵਿੱਚ ਉੱਚ ਅਕਾਦਮਿਕ ਯੋਗਤਾ ਰੱਖਦੇ ਸਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕੈਬਨਿਟ ਦੀਆਂ ਅਹਿਮ ਕਮੇਟੀਆਂ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਆਰਥਿਕ ਨੀਤੀਆਂ ਅਤੇ ਪੂਰਬੀ ਪਾਕਿਸਤਾਨ ਤੋਂ ਆਏ ਦਲਿਤ ਸ਼ਰਨਾਰਥੀਆਂ ਦੇ ਮੁੜ ਵਸੇਬੇ ਵਰਗੇ ਮਾਮਲਿਆਂ ਵਿੱਚ ਵੀ ਡਾ. ਅੰਬੇਦਕਰ ਦੀ ਰਾਏ ਨੂੰ ਅਣਗੌਲਿਆ ਕੀਤਾ ਗਿਆ। ਮਨਪ੍ਰੀਤ ਬਾਦਲ ਅਨੁਸਾਰ ਨੀਤੀਗਤ ਮਤਭੇਦਾਂ ਅਤੇ ਹਿੰਦੂ ਕੋਡ ਬਿੱਲ ਨੂੰ ਲੈ ਕੇ ਪੈਦਾ ਹੋਏ ਵਿਵਾਦ ਕਾਰਨ ਡਾ. ਅੰਬੇਦਕਰ ਨੇ 1951 ਵਿੱਚ ਕਾਨੂੰਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।ਡਾ. ਅੰਬੇਦਕਰ ਨੂੰ ਭਾਰਤ ਰਤਨ ਦੇਣ ਵਿੱਚ ਹੋਈ ਦੇਰੀ ਦਾ ਵੀ ਚੁੱਕਿਆ ਮੁੱਦਾਭਾਜਪਾ ਆਗੂ ਨੇ ਡਾ. ਅੰਬੇਦਕਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨਾਲ ਹੋਏ ਕਥਿਤ ਨਿਰਾਦਰ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅੰਤਿਮ ਸਸਕਾਰ ਅਤੇ 26 ਅਲੀਪੁਰ ਰੋਡ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਨੂੰ ਯਾਦਗਾਰ ਬਣਾਉਣ ਦੇ ਮਾਮਲੇ ਵਿੱਚ ਵੀ ਰੁਕਾਵਟਾਂ ਆਈਆਂ ਸਨ।ਉਨ੍ਹਾਂ ਦਾਅਵਾ ਕੀਤਾ ਕਿ ਨਹਿਰੂ, ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੀਆਂ ਸਰਕਾਰਾਂ ਦੌਰਾਨ ਡਾ. ਅੰਬੇਦਕਰ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ। ਸਾਲ 1990 ਵਿੱਚ ਵੀ.ਪੀ. ਸਿੰਘ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ ਗਿਆ।ਸੰਵਿਧਾਨ ਦੀਆਂ 75 ਸੋਧਾਂ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾਮਨਪ੍ਰੀਤ ਬਾਦਲ ਨੇ ਸੰਵਿਧਾਨਕ ਸੋਧਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਹੁਣ ਤੱਕ ਹੋਈਆਂ ਸੰਵਿਧਾਨਕ ਸੋਧਾਂ ਵਿੱਚੋਂ 75 ਕਾਂਗਰਸ ਦੇ ਸ਼ਾਸਨਕਾਲ ਦੌਰਾਨ ਕੀਤੀਆਂ ਗਈਆਂ। ਉਨ੍ਹਾਂ ਪਹਿਲੀ ਸੰਵਿਧਾਨਕ ਸੋਧ, 42ਵੀਂ ਸੰਵਿਧਾਨਕ ਸੋਧ ਅਤੇ ਐਮਰਜੈਂਸੀ ਦਾ ਜ਼ਿਕਰ ਕਰਦਿਆਂ ਕਾਂਗਰਸ ਦੀਆਂ ਸਰਕਾਰਾਂ ਦੀਆਂ ਨੀਤੀਆਂ ‘ਤੇ ਸਵਾਲ ਉਠਾਏ। ਉਨ੍ਹਾਂ ਕਾਕਾ ਕਾਲੇਲਕਰ ਅਤੇ ਮੰਡਲ ਕਮਿਸ਼ਨ ਦੀਆਂ ਰਿਪੋਰਟਾਂ ਨਾਲ ਜੁੜੇ ਮੁੱਦਿਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਮੂਲ ਭਾਵਨਾ ਲੋਕਤੰਤਰ, ਸਮਾਨਤਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ।ਪੰਜਾਬ ਵਿੱਚ ਸੰਭਾਵਿਤ ਸਿਆਸੀ ਗੱਠਜੋੜ ਬਾਰੇ ਕੀ ਬੋਲੇ ਮਨਪ੍ਰੀਤ ਬਾਦਲ?ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਸੰਭਾਵਿਤ ਸਿਆਸੀ ਗੱਠਜੋੜ ਬਾਰੇ ਪੁੱਛੇ ਸਵਾਲ ‘ਤੇ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਸਬੰਧੀ ਫ਼ੈਸਲੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੀਆਂ ਨੀਤੀਆਂ ਅਤੇ ਨੀਅਤ ਦੇ ਆਧਾਰ ‘ਤੇ ਲਗਾਤਾਰ ਤਿੰਨ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਲੋਕ ਰੋਜ਼ੀ-ਰੋਟੀ, ਰੁਜ਼ਗਾਰ ਅਤੇ ਵਿਕਾਸ ਵਰਗੇ ਮੁੱਦਿਆਂ ‘ਤੇ ਭਰੋਸੇਯੋਗ ਹੱਲ ਦੇਣ ਵਾਲੀ ਪਾਰਟੀ ਦਾ ਸਮਰਥਨ ਕਰਨਗੇ।SIR ‘ਤੇ ਵੀ ਮਨਪ੍ਰੀਤ ਬਾਦਲ ਨੇ ਰੱਖਿਆ ਪੱਖਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਬਾਰੇ ਗੱਲ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਰੋਧੀ ਧਿਰ ਨੂੰ ਸੰਸਦ ਵਿੱਚ ਇਸ ਮੁੱਦੇ ‘ਤੇ ਬਹਿਸ ਕਰਨ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਦੋਹਰੀਆਂ ਐਂਟਰੀਆਂ ਹਟਾਉਣਾ ਅਤੇ ਯੋਗ ਨਾਗਰਿਕਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਦੇਣਾ ਚੋਣ ਪ੍ਰਕਿਰਿਆ ਨੂੰ ਹੋਰ ਭਰੋਸੇਯੋਗ ਬਣਾਉਣ ਲਈ ਜ਼ਰੂਰੀ ਹੈ।26 ਨਵੰਬਰ ਨੂੰ ਸੰਗਰੂਰ ਵਿੱਚ ਹੋਵੇਗਾ ਪੰਜਾਬ ਭਾਜਪਾ ਦਾ ਸੂਬਾ ਪੱਧਰੀ ਸਮਾਗਮਮਨਪ੍ਰੀਤ ਬਾਦਲ ਨੇ ਦੁਹਰਾਇਆ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਸੰਗਰੂਰ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਪ੍ਰੋਗਰਾਮ ਹੋਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਮਕਸਦ ਲੋਕਾਂ ਨੂੰ ਸੰਵਿਧਾਨ ਨਾਲ ਜੋੜਨਾ ਅਤੇ ਇਸ ਵਿੱਚ ਦਰਜ ਅਧਿਕਾਰਾਂ, ਬਰਾਬਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਸੰਵਿਧਾਨ ਨੂੰ ਸਿਰਫ਼ ਇੱਕ ਕਿਤਾਬ ਜਾਂ ਰਸਮੀ ਦਸਤਾਵੇਜ਼ ਵਜੋਂ ਨਾ ਦੇਖਿਆ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਸਕੱਤਰ ਏਕਤਾ ਨਾਗਪਾਲ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ।

Rozana Times

LEAVE A REPLY

Please enter your comment!
Please enter your name here