ਅੰਮ੍ਰਿਤਸਰ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਭੋਮਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਐਸ.ਸੀ/ਐਸ ਟੀਂ ਅੰਮ੍ਰਿਤਸਰ ਵੱਲੋ ਹਰ ਸਾਲ ਦੀ ਤਰ੍ਹਾਂ ਸੰਵਿਧਾਨ ਨਿਰਮਾਤਾ ਡਾ.ਭੀਮ ਰਾਓ ਅੰਬੇਦਕਰ ਜੀ ਦੀ 132 ਵੀ ਵਰੇਗੰਢ ਪੌਦੇ ਲਗਾ ਕੇ ਮਨਾਈ ਗਈ,
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਹਰੀ ਓਮ,ਡਿਪਟੀ ਸਰਕਲ ਹੈੱਡ ਵੇਦ ਸਹੋਤਾ ਅਤੇ ਪੰਜਾਬ ਨੈਸ਼ਨਲ ਬੈਂਕ ਐਸੋਸੀਏਸ਼ਨ ਦੇ ਜ਼ੋਨਲ ਸੈਕਟਰੀ ਜਸਮੀਤ ਸਿੰਘ ਗਿੱਲ ਅਤੇ ਸਰਪੰਚ ਗੁਰਨੇਕ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਐਸੋਸੀਏਸ਼ਨ ਵੱਲੋ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਉਥੇ ਹੀ ਐਸੋਸੀਏਸ਼ਨ ਵੱਲੋ ਡਾ.ਬੀ ਆਰ ਅੰਬੇਡਕਰ ਨੂੰ ਯਾਦ ਕਰਦੇ ਕਰਦਿਆਂ ਹੋਇਆ ਕਿਹਾ ਕਿ ਸਾਨੂੰ ਸਾਰਿਆ ਨੂੰ ਓਹਨਾ ਦੇ ਦਿੱਤੇ ਹੋਏ ਸਿਧਾਤਾਂ ਤੇ ਚਲਣਾ ਚਾਹੀਦਾ ਹੈ,ਉਥੇ ਹੀ ਓਹਨਾ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਅਤੇ ਪੌਦੇ ਲਾਉਣੇ ਚਾਹੀਦੇ ਹਨ ਜਿਸ ਨਾਲ ਵਾਤਾਵਰਨ ਸੁੱਧ ਹੋਵੇਗਾ।ਇਸ ਮੌਕੇ ਐਸੋਸੀਏਸ਼ਨ ਵੱਲੋ ਸਰਕਾਰੀ ਐਲੀਮੈਂਟਰੀ ਸਕੂਲ ਦੇ ਹੈੱਡ ਟੀਚਰ ਮੈਡਮ ਮਨਪ੍ਰੀਤ ਕੌਰ ਤੇ ਸਰਪੰਚ ਗੁਰਨੇਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ,ਇਸ ਮੌਕੇ ਗੁਰਦੀਪ ਸਿੰਘ,ਹਰਪ੍ਰੀਤ ਸਿੰਘ,ਰੋਹਿਤ,ਹਰਦੀਪ ਅਤਰੀ ਸਮੇਤ ਸਕੂਲ ਦਾ ਸਟਾਫ ਵੀ ਹਾਜਰ ਸੀ।