ਡਾ. ਸੁਖਵਿੰਦਰ ਸੁੱਖੀ ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਹੋਣਗੇ ਉਮੀਦਵਾਰ

ਡਾ. ਸੁਖਵਿੰਦਰ ਸੁੱਖੀ ਨੂੰ ਅਕਾਲੀ ਦਲ ਤੇ ਬਸਪਾ ਵੱਲੋਂ ਉਮੀਦਵਾਰ ਵਜੋਂ ਟਿਕਟ ਦਿੱਤੀ ਗਈ ਹੈ। ਡਾ. ਸੁਖਵਿੰਦਰ ਸਿੰਘ ਸੁੱਖੀ ਨਵਾਂਸ਼ਹਿਰ ਦੇ ਹਲਕਾ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ। ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਤੇ ਬਸਪਾ ਗਠਜੋੜ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਡਾ.ਦਲਜੀਤ ਸਿੰਘ ਚੀਮਾ ਸਣੇ ਕਈ ਅਕਾਲੀ ਤੇ ਬਸਪਾ ਦੇ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਵੀ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਤੇ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।

post by parmvir singh

See also  ਰਾਘਵ ਤੇ ਪਰਿਣੀਤੀ ਚੋਪੜਾ ਲਗਾਤਾਰ ਸੁਰਖੀਆਂ ਵਿੱਚ