ਪੰਜਾਬ ਵਿੱਚ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਵਿਰੁੱਧ ਕਾਰਵਾਈ ਵਿਚਾਲੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਅਤੇ ਅੰਮ੍ਰਿਤਪਾਲ ਦਾ ਸਮਰਥਨ ਕਰਨ ਲਈ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਗ੍ਰਿਫਤਾਰੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਨੀਮ ਫੌਜੀ ਬਲਾਂ ਦੀ ਤਾਇਨਾਤੀ ਕਰਨ ਸਣੇ ਸਾਡੇ ਨੌਜਵਾਨਾਂ ਨੂੰ ਬਿਨਾਂ ਵਜ੍ਹਾ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ‘ਤੇ ਐਨ.ਐਸ.ਏ. ਲਗਾਇਆ ਜਾ ਰਿਹਾ ਹੈ, ਜਿਸਦਾ ਉਹ ਵਿਰੋਧ ਕਰਦੇ ਹਨ ਅਤੇ ਗੁੰਮਰਾਹ ਹੋਏ ਸਾਡੇ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਪੰਜਾਬ ਵਿੱਚੋਂ ਅਰਧ ਸੈਨਿਕ ਬਲਾਂ ਨੂੰ ਵਾਪਸ ਬੁਲਾਇਆ ਜਾਵੇ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰ ਦੀ ਬੀ-ਟੀਮ ਕਿਹਾ ਅਤੇ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵੀ ਲਾਏ।