Last Updated:Mar 26, 2026 10:01 PM ISTਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿੱਚ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ। ਉਸ ਨੇ ਤੇਜ਼ਧਾਰ ਹਥਿਆਰ ਨਾਲ ਮਹਿਲਾ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ।ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ, 48 ਘੰਟਿਆਂ ਵਿੱਚ ਸੁਲਝਾਇਆ ਕਤਲ ਦੀ ਕੋਸ਼ਿਸ਼ ਦਾ ਮਾਮਲਾ, ਮੁਲਜ਼ਮ ਕੀਤਾ ਗ੍ਰਿਫਤਾਰਡੇਰਾਬੱਸੀ : ਪੰਜਾਬ ਪੁਲਿਸ ਵੱਲੋਂ ਅਪਰਾਧ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕੀਤੀ ਗਈ ਕਤਲ ਦੀ ਕੋਸ਼ਿਸ਼ ਦੇ ਸੰਵੇਦਨਸ਼ੀਲ ਮਾਮਲੇ ਨੂੰ ਸਿਰਫ਼ 48 ਘੰਟਿਆਂ ਵਿੱਚ ਟ੍ਰੇਸ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ।ਐੱਸ.ਐੱਸ.ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ ਨੂੰ ਇੱਕ ਅਣਪਛਾਤਾ ਵਿਅਕਤੀ ਹੈਲਮੈਟ ਪਹਿਨ ਕੇ ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿੱਚ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ। ਉਸ ਨੇ ਤੇਜ਼ਧਾਰ ਹਥਿਆਰ ਨਾਲ ਮਹਿਲਾ ‘ਤੇ ਜਾਨਲੇਵਾ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ।ਇਸ ਮਾਮਲੇ ‘ਚ ਥਾਣਾ ਡੇਰਾਬੱਸੀ ਵਿਖੇ ਐਫ.ਆਈ.ਆਰ ਨੰਬਰ 126 ਮਿਤੀ 24.03.2026 ਅਧੀਨ ਭਾਰਤੀ ਨਿਆ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ।ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਬਿਕਰਮਜੀਤ ਸਿੰਘ ਬਰਾੜ, ਐੱਸ.ਪੀ ਡੇਰਾਬੱਸੀ ਦੀ ਦੇਖ-ਰੇਖ ਹੇਠ ਇੱਕ ਖ਼ਾਸ ਟੀਮ ਬਣਾਈ ਗਈ। ਇੰਸਪੈਕਟਰ ਸੁਮਿਤ ਮੋਰ, ਐੱਸ.ਐੱਚ.ਓ ਡੇਰਾਬੱਸੀ ਦੀ ਅਗਵਾਈ ਵਿੱਚ ਟੀਮ ਨੇ ਤਕਨੀਕੀ ਸਬੂਤਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਦੋਸ਼ੀ ਦੀ ਪਹਿਚਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।ਗ੍ਰਿਫਤਾਰ ਦੋਸ਼ੀ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ, ਜੋ ਬੁਧਨਪੁਰ, ਸੈਕਟਰ-16, ਪੰਚਕੂਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹਮਲੇ ਵਿੱਚ ਵਰਤਿਆ ਗਿਆ ਤੇਜ਼ਧਾਰ ਹਥਿਆਰ ਅਤੇ ਇੱਕ ਐਕਟਿਵਾ ਸਕੂਟਰ ਵੀ ਬਰਾਮਦ ਕੀਤਾ ਹੈ।ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਇਆ ਕਿ ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਇੱਕ ਕਮਰੇ ਤੋਂ ਛਾਲ ਮਾਰੀ, ਜਿਸ ਕਾਰਨ ਉਸ ਨੂੰ ਸੱਟਾਂ ਲੱਗੀਆਂ।ਪੁਲਿਸ ਦੀ ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਇਸ ਹਮਲੇ ਦੇ ਪਿੱਛੇ ਪੈਸਿਆਂ ਦਾ ਵਿਵਾਦ ਸੀ। ਪੁਲਿਸ ਵੱਲੋਂ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਜਾਰੀ ਹੈ।First Published :Mar 26, 2026 10:00 PM ISTਪੰਜਾਬੀ ਖਬਰਾਂ/ ਖਬਰਾਂ/Punjab/ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ, 48 ਘੰਟਿਆਂ ਵਿੱਚ ਸੁਲਝਾਇਆ ਕਤਲ ਦੀ ਕੋਸ਼ਿਸ਼ ਦਾ ਮਾਮਲਾ, ਮੁਲਜ਼ਮ ਕੀਤਾ ਗ੍ਰਿਫਤਾਰRead More
- Advertisement -
Recent Posts
Most Popular
ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ ਸਰਬਸੰਮਤੀ ਨਾਲ ਪਾਸ… |
ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ ਸਰਬਸੰਮਤੀ ਨਾਲ ਪਾਸ... ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ’ਚ ਪੇਸ਼ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ , 2026...
ਰੇਲ ਯਾਤਰੀਆਂ ਲਈ ਵੱਡੀ ਖੁਸ਼ਖਬਰੀ ! ਲੁਧਿਆਣਾ–ਜਾਖਲ ਪੈਸੇਂਜਰ ਹੁਣ ਜੀਂਦ ਤੱਕ ਚੱਲੇਗੀ ! |
ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਬੋਰਡ ਵੱਲੋਂ ਟਰੇਨ ਨੰਬਰ 54054/54053 ਲੁਧਿਆਣਾ–ਜਾਖਲ ਪੈਸੇਂਜਰ ਨੂੰ ਜੀਂਦ ਤੱਕ ਵਧਾਉਣ ਦੀ ਮਨਜ਼ੂਰੀ...
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, 10 ਪਿਸਤੌਲ, 1.054 ਕਿਲੋ ਹੈਰੋਇਨ ਤੇ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮ ਗ੍ਰਿਫ਼ਤਾਰ ਕੀਤੇ। 10 ਪਿਸਤੌਲ, 1.054...
65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ...
ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਹੋਇਆ। ਡਾ. ਬਲਜੀਤ ਕੌਰ ਨੇ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ...
punjab assembly passes bill for outsourced employees, 65000 workers may benefit |
ਪੰਜਾਬ ਵਿੱਚ ਆਊਟਸੋਰਸ ਮੁਲਾਜ਼ਮਾਂ ਲਈ ਵਿਧਾਨ ਸਭਾ ਤੋਂ ਵੱਡੀ ਖ਼ਬਰ ਆਈ ਹੈ। ਬਿੱਲ ਪਾਸ ਹੋਣ ਤੋਂ ਬਾਅਦ 65 ਹਜ਼ਾਰ ਤੱਕ ਕਾਮਿਆਂ ਨੂੰ ਲਾਭ ਮਿਲਣ...















