ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ | ਪੰਜਾਬ ਖ਼ਬਰਾਂ

0
1
ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ | ਪੰਜਾਬ ਖ਼ਬਰਾਂ



Last Updated:Jun 30, 2026 7:34 PM ISTਕੇਵਲ ਸਿੰਘ ਢਿੱਲੋਂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ਦੇ ਤੇਜ਼ੀ ਨਾਲ ਕ੍ਰਿਆਨਵੈਨ ਦੀ ਕੀਤੀ ਮੰਗਜਦੋਂ ਆਪ ਸਰਕਾਰ ਕਰ ਰਹੀ ਹੈ ਇਸ਼ਤਿਹਾਰਬਾਜ਼ੀ, ਉਦੋਂ ਕੇਂਦਰ ਪੰਜਾਬ ਵਿੱਚ ਪਹੁੰਚਾ ਰਿਹਾ ਹੈ ਵਿਕਾਸ: ਗਡਕਰੀ ਨਾਲ ਮੁਲਾਕਾਤ ਤੋਂ ਬਾਅਦ ਢਿੱਲੋਂ ਚੰਡੀਗੜ੍ਹ – ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।ਇਸ ਮੁਲਾਕਾਤ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਚੱਲ ਰਹੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਕੇਂਦਰ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਭਾਰਤਮਾਲਾ ਪ੍ਰੋਜੈਕਟ ਤਹਿਤ ਦੇਸ਼ ਭਰ ਵਿੱਚ ਆਧੁਨਿਕ ਹਾਈਵੇ ਅਤੇ ਐਕਸਪ੍ਰੈਸਵੇਅ ਦਾ ਵਿਸ਼ਾਲ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ। ਜਿਸ ਤਹਿਤ ਜਾਮਨਗਰ-ਅੰਮ੍ਰਿਤਸਰ ਆਰਥਿਕ ਲਾਂਘਾ ਵੀ ਬਣਾਇਆ ਜਾ ਰਿਹਾ ਹੈ, ਜੋ ਪੰਜਾਬ ਨੂੰ ਰਾਜਸਥਾਨ ਅਤੇ ਗੁਜਰਾਤ ਦੇ ਵੱਡੇ ਵਪਾਰਕ ਕੇਂਦਰਾਂ ਨਾਲ ਜੋੜੇਗਾ। ਕੇਂਦਰ ਸਰਕਾਰ ਮੇਗਾ ਇੰਫਰਾਸਟ੍ਰਕਚਰ ਪ੍ਰੋਜੈਕਟਾਂ ਰਾਹੀਂ ਪੰਜਾਬ ਦੇ ਵਿਕਾਸ ਨੂੰ ਦੇ ਰਹੀ ਹੈ ਤੇਜ਼ ਰਫ਼ਤਾਰ: ਢਿੱਲੋਂਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਵੇਗੀ, ਸਗੋਂ ਉਦਯੋਗ, ਵਪਾਰ, ਰੋਜ਼ਗਾਰ ਅਤੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਦਾ ਪੰਜਾਬ ਨੂੰ ਵੀ ਭਰਪੂਰ ਲਾਭ ਮਿਲੇਗਾ।ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਸੜਕੀ ਪ੍ਰੋਜੈਕਟ ਕੇਂਦਰੀ ਫੰਡਾਂ ਨਾਲ ਬਣ ਰਹੇ ਹਨ, ਜੋ ਕੇਂਦਰ ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਵਚਨਬੱਧਤਾ ਦਾ ਨਤੀਜਾ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ੁਦ ਕੋਈ ਵੱਡਾ ਵਿਕਾਸ ਕਾਰਜ ਕਰਨ ਦੀ ਬਜਾਏ ਕੇਵਲ ਇਸ਼ਤਿਹਾਰਬਾਜ਼ੀ ਰਾਹੀਂ ਸਿਹਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਨ ‘ਤੇ ਇਸ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬੇ ਨੂੰ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਵੱਡੇ ਪ੍ਰੋਜੈਕਟਾਂ ਦਾ ਲਾਭ ਮਿਲੇਗਾ।Location :Chandigarh,Chandigarh,ChandigarhRead More



Rozana Times

LEAVE A REPLY

Please enter your comment!
Please enter your name here