Last Updated:Jul 12, 2026 10:00 PM ISTTarn Taran: ਤਰਨ ਤਾਰਨ ਜ਼ਿਲ੍ਹੇ ਦੇ ਵਲਟੋਹਾ ਇਲਾਕੇ ਵਿੱਚ ਖੇਤਾਂ ‘ਚੋਂ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਤਰਨ ਤਾਰਨ ‘ਚ ਪੁਲਿਸ ਦੀ ਵੱਡੀ ਕਾਮਯਾਬੀ, ਖੇਤਾਂ ‘ਚੋਂ 10.9 ਕਿਲੋ ਹੈਰੋਇਨ ਬਰਾਮਦਤਰਨਤਾਰਨ: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਇਲਾਕੇ ਵਿੱਚ ਖੇਤਾਂ ‘ਚੋਂ 10 ਕਿਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮਿਲੀ ਜਾਣਕਾਰੀ ਅਨੁਸਾਰ, ਦੇਰ ਰਾਤ ਵਲਟੋਹਾ ਥਾਣੇ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਨਾ ਦੇ ਬਹਿਕਾਂ ਨੇੜੇ ਜਸਵਿੰਦਰ ਸਿੰਘ ਦੇ ਖੇਤ ਵਿੱਚ ਡਰੋਨ ਰਾਹੀਂ ਕੁਝ ਸ਼ੱਕੀ ਪੈਕੇਟ ਸੁੱਟੇ ਗਏ ਹਨ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਵਲਟੋਹਾ ਥਾਣੇ ਦੇ ਹੈੱਡ ਸਬ-ਇੰਸਪੈਕਟਰ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ।ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਇੱਕ ਪਲਾਸਟਿਕ ਦਾ ਬੈਗ ਅਤੇ ਕੁਝ ਖੁੱਲ੍ਹੇ ਪੈਕੇਟ ਬਰਾਮਦ ਹੋਏ। ਜਦੋਂ ਇਨ੍ਹਾਂ ਦਾ ਵਜ਼ਨ ਕੀਤਾ ਗਿਆ ਤਾਂ ਕੁੱਲ 10 ਕਿਲੋ 900 ਗ੍ਰਾਮ ਹੈਰੋਇਨ ਮਿਲੀ।ਪੁਲਿਸ ਨੇ ਇਸ ਸਬੰਧੀ ਵਲਟੋਹਾ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਡਰੋਨ ਰਾਹੀਂ ਨਸ਼ੇ ਦੀ ਇਹ ਖੇਪ ਭੇਜਣ ਵਾਲੇ ਤਸਕਰ ਕੌਣ ਹਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।First Published :Jul 12, 2026 10:00 PM ISTRead More
- Advertisement -
Recent Posts
Most Popular
CM Mann : ਮੈਂ ਬਾਦਲਾਂ ਦੀਆਂ ਸਾਰੀਆਂ ਅੰਦਰਲੀਆਂ ਗੱਲ੍ਹਾਂ ਜਾਣਦਾਂ’ | Badal Family |...
ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਿਆ ਹੈ। CM ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਮੁੱਦੇ...
ਲੁਧਿਆਣਾ ‘ਚ ਪਾਕਿਸਤਾਨ ਤੱਕ CCTV ਲਾਈਵ ਫੀਡ ਪਹੁੰਚਾਉਣ ਦਾ ਇਲਜ਼ਾਮ, ਇੱਕ ਵਿਅਕਤੀ ਗ੍ਰਿਫ਼ਤਾਰ |
ਲੁਧਿਆਣਾ ਪੁਲਿਸ ਨੇ ਫਿਰੋਜ਼ਪੁਰ ਰੋਡ ‘ਤੇ CCTV ਕੈਮਰਿਆਂ ਦੀ ਲਾਈਵ ਫੀਡ ਪਾਕਿਸਤਾਨ ਤੱਕ ਪਹੁੰਚਾਉਣ ਦੇ ਦੋਸ਼ ਹੇਠ ਰਛਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਮਾਮਲੇ ਦੀ...
ਇੱਕ-ਦੂਜੇ ‘ਤੇ ਤੰਜ ਕੱਸਣ ਦੀ ਬਜਾਏ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਣੀ ਚਾਹੀਦੀ- Kahlon...
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਸਜੀਆਂ ਸਿਆਸੀ ਸਟੇਜਾਂ ਤੋਂ ਪੰਜਾਬ ਦੀ 2027 ਦੀ ਚੋਣੀ ਤਸਵੀਰ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।...
ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀ...
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ 224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਭੈਣਾਂ ਨੇ ਭਰਾਵਾਂ ਨੂੰ...
ਬੱਚਿਆਂ ਨੂੰ ਸਿੱਖੀ ਸਰੂਪ ਤੇ ਗੁਰਬਾਣੀ ਨਾਲ ਜੋੜਨਾ ਹਰ ਪਰਿਵਾਰ ਦੀ ਸਾਂਝੀ ਜ਼ਿੰਮੇਵਾਰੀ- ਗਿਆਨੀ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ...















