ਦਸੂਹਾ ਦੇ ਪਿੰਡ ਘਗਵਾਲ ਵਿਖੇ ਇਲਾਕਾ ਨਿਵਾਸੀਆਂ ਨੇ ਸਰਕਾਰ ਅਤੇ ਨਹਿਰੀ ਵਿਭਾਗ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ।

ਪਿਛਲੇ ਦਿਨੀ ਹੁਸ਼ਿਆਰਪੁਰ ਦੇ ਦਸੂਹਾ ਦੇ ਕੰਢੀ ਇਲਾਕੇ ਦੀ ਨਹਿਰ ‘ਚ ਡੁੱਬਣ ਕਾਰਨ ਭੈਣ-ਭਰਾ ਦੀ ਮੌਤ ਹੋ ਜਾਣ ਕਾਰਨ ਕੰਢੀ ਖੇਤਰ ਦੇ ਵਾਸੀਆਂ ਵੱਲੋ ਅੱਜ ਘੱਗਵਾਲ ਪਿੰਡ ਦੇ ਪੁੱਲ ਤੇ ਵਿਰੋਧ ਪ੍ਰਦਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਜਾਣਕਾਰੀ ਦਿੰਦੇ ਹੋਏ ਨੌਜਵਾਨ ਆਗੂ ਅੰਕਿਤ ਰਾਣਾ ਨੇ ਕਿਹਾ ਕਿ ਨਹਿਰੀ ਵਿਭਾਗ ਦੀਆਂ ਗਲਤੀਆਂ ਦਾ ਖਮਿਆਜ਼ਾ ਲੋਕਾਂ ਨੂੰ ਆਪਣੀ ਜਾਨਾਂ ਦੇ ਕੇ ਚੁਕਾਉਣਾ ਪੈ ਰਿਹਾ ਹੈ।

ਜਾਣਕਾਰੀ ਅਨੁਸਾਰ ਕੰਢੀ ਨਹਿਰ ‘ਤੇ ਦੀਵਾਰ ਨਾ ਹੋਣ ਕਾਰਨ ਆਏ ਦਿਨ ਹਾਦਸੇ ਵਾਪਰ ਰਹੇ ਹਨ ਪਰ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ। ਕੰਢੀ ਦੇ ਲੋਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਵੱਡਾ ਪਰਦਰਸ਼ਨ ਕੀਤਾ ਜਾਵੇਗਾ।

See also  ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ, ਅੱਜ ਸ਼ਾਮ ਨੂੰ ਖਾਤਿਆਂ ‘ਚ ਆਉਣੇ ਪੈਸੇ ਹੀ ਪੈਸੇ! CM ਮਾਨ ਦਾ ਐਲਾਨ