ਦਿੜਬਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ 22 ਕਿੱਲੋ ਭੁੱਕੀ ਸਮੇਤ ਇੱਕ ਵਿਅਕਤੀ ਕਾਬੂ

ਨਸ਼ਾ ਵੇਚਣ ਵਾਲਿਆਂ ਖਿਲਾਫ਼ ਸੰਗਰੂਰ ਪੁਲਿਸ ਸਖਤ ਕਦਮ ਚੁੱਕ ਰਹੀ ਹੈ ਹਰ ਆਏ ਦਿਨ ਐਸ ਐਸ ਪੀ ਸੰਗਰੂਰ ਵੱਲੋਂ ਵੱਖੋ ਵੱਖ ਹਲਕਿਆਂ ਵਿੱਚ ਪੁਲਿਸ ਪਾਰਟੀ ਨਾਲ ਰੇਡਾ ਕੀਤੀਆਂ ਜਾਂਦੀਆਂ ਹਨ ਅਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਵਕਤ ਪੈ ਜਾਂਦਾ ਹੈ ਇਸੇ ਲੜੀ ਤਹਿਤ ਅੱਜ ਦਿੜਬਾ ਥਾਣੇ ਦੇ ਮੁਖੀ ਐਸ ਐਚ ਓ ਸੰਦੀਪ ਸਿੰਘ ਦੀ ਟੀਮ ਨੇ ਪਿੰਡ ਰੋਗਲਾ ਚ ਮੁਖਬਰੀ ਮਿਲਣ ਤੇ ਇੱਕ ਰੇਡ ਕਰਕੇ 22 ਕਿੱਲੋ ਭੁੱਕੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ

ਮੀਡੀਆ ਨੂੰ ਜਾਣਕਾਰੀ ਦੇਂਦੇ ਹੋਏ ਥਾਣੇਦਾਰ ਮਾਹੀਪਾਲ ਸਿੰਘ ਨੇ ਕਿਹਾ ਕਿ ਦੋ ਵਿਅਆਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਇਹ ਉਕਤ ਵਿਅਕਤੀ ਪਿੰਡ ਰੋਗਲਾ ਦਾ ਰਹਿਣ ਵਾਲਾ ਹੈ ਜਦ ਕਿ ਇਸਦਾ ਇੱਕ ਸਾਥੀ ਗ੍ਰਿਫਤ ਚੋਂ ਬਾਹਰ ਹੈ ਜੋ ਕੀ ਮੂਨਕ ਇਲਾਕੇ ਦਾ ਰਹਿਣ ਵਾਲਾ ਹੈ ਉਨ੍ਹਾਂ ਕਿਹਾ ਕਿ ਇਸ ਨੂੰ ਮਾਨਯੋਗ ਕੋਰਟ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

See also  ਜਦੋਂ ਲੋੜ ਪਈ ਤਾਂ ਨੌਕਰੀਆਂ ਛੱਡ ਪੰਥ ਨਾਲ ਖੜ੍ਹ ਜਾਇਓ: ਅੰਮ੍ਰਿਤਪਾਲ ਸਿੰਘ