ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦਿੜ੍ਹਬਾ ਦੀਆਂ ਆਂਗਨਵਾੜੀ ਵਰਕਰਾਂ ਨੂੰ 20.14 ਲੱਖ ਰੁਪਏ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ। ਹਲਕੇ ਵਿੱਚ 80 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਮੁਕੰਮਲ।ਦਿੜ੍ਹਬਾ ਦੀਆਂ ਆਂਗਨਵਾੜੀ ਵਰਕਰਾਂ ਨੂੰ 20.14 ਲੱਖ ਰੁਪਏ ਦਾ ਮਿਹਨਤਾਨਾ, ਹਰਪਾਲ ਚੀਮਾ ਨੇ ਵੰਡੇ ਚੈੱਕਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਸ਼ਾਨਦਾਰ ਕੰਮ ਕਰਨ ਵਾਲੀਆਂ ਆਂਗਨਵਾੜੀ ਵਰਕਰਾਂ ਨੂੰ ਕੁੱਲ 20 ਲੱਖ 14 ਹਜ਼ਾਰ ਰੁਪਏ ਦਾ ਪ੍ਰੋਤਸਾਹਨ ਮਿਹਨਤਾਨਾ ਵੰਡਿਆ। ਇਸ ਮੌਕੇ ਉਨ੍ਹਾਂ ਆਂਗਨਵਾੜੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਮੁਬਾਰਕਬਾਦ ਦਿੱਤੀ।ਵਿੱਤ ਮੰਤਰੀ ਨੇ ਕਿਹਾ ਕਿ ਦਿੜ੍ਹਬਾ ਹਲਕੇ ਵਿੱਚ 80 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨਾਂ ਮੁਕੰਮਲ ਕਰਨ ਵਿੱਚ ਆਂਗਨਵਾੜੀ ਵਰਕਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਜਾਣਕਾਰੀ ਪਹੁੰਚਾਈ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਤਨਦੇਹੀ ਨਾਲ ਕੰਮ ਕੀਤਾ।ਸ੍ਰੀ ਚੀਮਾ ਨੇ ਕਿਹਾ ਕਿ ਸਰਕਾਰੀ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਪਹੁੰਚਾਉਣ ਵਿੱਚ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦੇਣਾ ਅਤੇ ਬਣਦਾ ਮਿਹਨਤਾਨਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਆਂਗਨਵਾੜੀ ਵਰਕਰਾਂ ਨੇ ਆਪਣੀਆਂ ਰੋਜ਼ਾਨਾ ਜ਼ਿੰਮੇਵਾਰੀਆਂ ਦੇ ਨਾਲ-ਨਾਲ ਇਸ ਯੋਜਨਾ ਦੀ ਸਫ਼ਲਤਾ ਲਈ ਵੀ ਪੂਰੀ ਲਗਨ ਨਾਲ ਕੰਮ ਕੀਤਾ ਹੈ।ਵਿੱਤ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਆਂਗਨਵਾੜੀ ਵਰਕਰ ਭਵਿੱਖ ਵਿੱਚ ਵੀ ਇਸੇ ਸਮਰਪਣ ਭਾਵਨਾ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ’ਤੇ ਸੇਵਾਵਾਂ ਨਿਭਾਉਣ ਵਾਲੀਆਂ ਵਰਕਰਾਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।Read More







