ਕੁਝ ਰਾਜਾਂ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਹੈ, ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ। ਇਸ ਤੋਂ ਬਾਅਦ 30 ਮਾਰਚ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ 25 ਅਤੇ 26 ਮਾਰਚ 2023 ਦੌਰਾਨ ਮੱਧ ਅਤੇ ਪੂਰਬ ਦੇ ਕੁਝ ਹਿੱਸਿਆਂ ਵਿੱਚ ਮੀਂਹ, ਹਨੇਰੀ ਅਤੇ ਗੜੇਮਾਰੀ ਹੋ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਜੰਮੂ-ਕਸ਼ਮੀਰ ਵਿੱਚ ਰੁਕ-ਰੁਕ ਕੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਤੱਕ ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਮਹੇ, ਤੇਲੰਗਾਨਾ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਮੁਤਾਬਕ ਦੋ ਦਿਨਾਂ ਬਾਅਦ ਬਿਹਾਰ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਸਕਦਾ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਸੰਕੇਤ ਹਨ, ਬਿਹਾਰ ‘ਚ 26 ਅਤੇ 27 ਮਾਰਚ ਨੂੰ ਬਿਹਾਰ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਕਾਈਮੇਟ ਮੌਸਮ ਦੀ ਰਿਪੋਰਟ ਦੇ ਅਨੁਸਾਰ, ਅੱਜ ਪੰਜਾਬ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਅਰੁਣਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
post by parmvir singh