ਧੂਰੀ ਵਿੱਚ 39.20 ਕਰੋੜ ਦੀ ਲਾਗਤ ਨਾਲ ਬਣੇਗਾ ਆਧੁਨਿਕ ਸਪੋਰਟਸ ਕੰਪਲੈਕਸ, CM ਭਗਵੰਤ ਮਾਨ ਨੇ ਰੱਖਿਆ ਨੀਂਹ ਪੱਥਰ |

0
7
Khabran Da Prime Time

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣਾ, ਉਨ੍ਹਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਖੇਡਾਂ ਰਾਹੀਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਹਾਕੀ ਪੰਜਾਬ ਦੀ ਮਾਂ ਖੇਡ ਹੈ ਅਤੇ ਇਸ ਨੂੰ ਮੁੜ ਸਿਖਰਾਂ ’ਤੇ ਪਹੁੰਚਾਉਣ ਲਈ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।ਧੂਰੀ ਵਿੱਚ 10 ਏਕੜ ’ਚ ਬਣੇਗਾ 39.20 ਕਰੋੜ ਦਾ ਸਪੋਰਟਸ ਕੰਪਲੈਕਸਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 10 ਏਕੜ ਰਕਬੇ ਵਿੱਚ 39.20 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਪੋਰਟਸ ਕੰਪਲੈਕਸ ਵਿਕਸਤ ਕੀਤਾ ਜਾ ਰਿਹਾ ਹੈ। ਇਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ ਕਈ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਹੋਣਗੀਆਂ।ਉਨ੍ਹਾਂ ਦੱਸਿਆ ਕਿ 9 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਪਰਪਜ਼ ਇਨਡੋਰ ਸਪੋਰਟਸ ਹਾਲ ਬਣਾਇਆ ਜਾ ਰਿਹਾ ਹੈ, ਜਿਸ ਦਾ 30 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਨੂੰ 31 ਮਾਰਚ 2027 ਤੱਕ ਪੂਰਾ ਕਰਨ ਦਾ ਟੀਚਾ ਹੈ। ਇਸ ਤੋਂ ਇਲਾਵਾ 5 ਕਰੋੜ ਰੁਪਏ ਦੀ ਲਾਗਤ ਨਾਲ 25×15 ਮੀਟਰ ਦਾ ਆਧੁਨਿਕ ਸਵੀਮਿੰਗ ਪੂਲ ਵੀ ਬਣਾਇਆ ਜਾ ਰਿਹਾ ਹੈ, ਜਿਸ ਦਾ ਕੰਮ 30 ਜੂਨ 2027 ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਕੰਪਲੈਕਸ ਵਿੱਚ 5.20 ਕਰੋੜ ਰੁਪਏ ਦੀ ਲਾਗਤ ਨਾਲ ਦੋ ਬਾਸਕਟਬਾਲ ਕੋਰਟ, ਦੋ ਵਾਲੀਬਾਲ ਮੈਦਾਨ, ਦੋ ਬੈਡਮਿੰਟਨ ਕੋਰਟ, ਸਕੇਟਿੰਗ ਰਿੰਗ, ਲਾਅਨ ਟੈਨਿਸ ਕੋਰਟ ਅਤੇ ਖੋ-ਖੋ ਕੋਰਟ ਵੀ ਤਿਆਰ ਕੀਤੇ ਜਾਣਗੇ।ਜਹਾਂਗੀਰ-ਕਹੇਰੂ ਵਿੱਚ 8 ਕਰੋੜ ਦਾ ਹਾਕੀ ਐਸਟ੍ਰੋਟਰਫ ਖਿਡਾਰੀਆਂ ਨੂੰ ਸਮਰਪਿਤਮੁੱਖ ਮੰਤਰੀ ਨੇ ਜਹਾਂਗੀਰ-ਕਹੇਰੂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹਾਕੀ ਐਸਟ੍ਰੋਟਰਫ ਇਲਾਕੇ ਦੇ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਹੀ ਪਿੰਡ ਵਿੱਚ ਕੌਮਾਂਤਰੀ ਪੱਧਰ ਦੀਆਂ ਹਾਕੀ ਸਹੂਲਤਾਂ ਮਿਲਣਗੀਆਂ। ਇਸ ਦਾ ਲਾਭ ਜਹਾਂਗੀਰ-ਕਹੇਰੂ ਤੋਂ ਇਲਾਵਾ ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਦੇ ਹਾਕੀ ਖਿਡਾਰੀਆਂ ਨੂੰ ਵੀ ਮਿਲੇਗਾ।ਬਰੜਵਾਲ ਵਿੱਚ 12 ਕਰੋੜ ਨਾਲ ਬਣ ਰਿਹਾ ਸਿੰਥੈਟਿਕ ਐਥਲੈਟਿਕਸ ਟਰੈਕਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਭਗਤ ਕਾਲਜ, ਬਰੜਵਾਲ, ਧੂਰੀ ਵਿਖੇ 12 ਕਰੋੜ ਰੁਪਏ ਦੀ ਲਾਗਤ ਨਾਲ 400 ਮੀਟਰ ਦਾ ਸਿੰਥੈਟਿਕ ਐਥਲੈਟਿਕਸ ਟਰੈਕ ਬਣਾਇਆ ਜਾ ਰਿਹਾ ਹੈ। ਇਸ ਦਾ 80 ਫ਼ੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ 31 ਦਸੰਬਰ 2026 ਤੱਕ ਇਸ ਨੂੰ ਖਿਡਾਰੀਆਂ ਲਈ ਤਿਆਰ ਕਰਨ ਦਾ ਟੀਚਾ ਹੈ।ਖੇਡਾਂ ਲਈ 1,744 ਕਰੋੜ ਰੁਪਏ ਦਾ ਰਿਕਾਰਡ ਬਜਟਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 1,744 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਹੈ। ਸੂਬੇ ਭਰ ਵਿੱਚ 3,148 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 750 ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 6,000 ਜਿੰਮ ਸਥਾਪਤ ਕਰਨ ਦੀ ਯੋਜਨਾ ਹੈ ਅਤੇ ਪਹਿਲੇ ਪੜਾਅ ਵਿੱਚ 500 ਜਿੰਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 9,501 ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਖਰੀਦਣ ਲਈ 12.50 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤੇ ਗਏ ਹਨ।ਓਲੰਪਿਕ ਤਮਗਾ ਜੇਤੂਆਂ ਨੂੰ ਮਿਲਣਗੇ 1 ਤੋਂ 3 ਕਰੋੜ ਰੁਪਏਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਓਲੰਪਿਕ ਅਤੇ ਪੈਰਾਓਲੰਪਿਕ ਤਮਗਾ ਜੇਤੂਆਂ ਲਈ ਵੱਡੇ ਨਕਦ ਇਨਾਮਾਂ ਦਾ ਪ੍ਰਬੰਧ ਕੀਤਾ ਗਿਆ ਹੈ।ਸੋਨ ਤਮਗਾ ਜੇਤੂ: 3 ਕਰੋੜ ਰੁਪਏ।ਚਾਂਦੀ ਤਮਗਾ ਜੇਤੂ: 2 ਕਰੋੜ ਰੁਪਏ।ਕਾਂਸੀ ਤਮਗਾ ਜੇਤੂ: 1 ਕਰੋੜ ਰੁਪਏ।ਸਰਕਾਰ ਵੱਲੋਂ ਓਲੰਪਿਕ ਖੇਡਾਂ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਹਨ। ਇਸ ਤੋਂ ਇਲਾਵਾ 2023 ਦੀਆਂ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ 33 ਖਿਡਾਰੀਆਂ ਨੂੰ 30 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ ਹਨ।ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਖੇਡਾਂ ਦੀ ਅਹਿਮ ਭੂਮਿਕਾਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਬਜਾਏ ਹਾਕੀ ਸਟਿੱਕਾਂ, ਬੱਲੇ ਅਤੇ ਰੈਕੇਟ ਦੇਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਸਟੇਡੀਅਮ ਅਤੇ ਖੇਡ ਮੈਦਾਨ ਬਣਨ ਨਾਲ ਨੌਜਵਾਨ ਆਪਣੀ ਊਰਜਾ ਖੇਡਾਂ ਵਿੱਚ ਲਗਾਉਣਗੇ ਅਤੇ ਓਲੰਪਿਕ ਤੇ ਏਸ਼ਿਆਈ ਖੇਡਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਉਨ੍ਹਾਂ ਦੱਸਿਆ ਕਿ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਪੰਜਾਬ ਦੀ ਹਾਕੀ ਵਿਰਾਸਤ ਨੂੰ ਮੁੜ ਮਜ਼ਬੂਤ ਕਰਨ ਲਈ ਸਰਕਾਰ ਸਿਰਫ਼ ਐਲਾਨ ਨਹੀਂ ਕਰ ਰਹੀ, ਸਗੋਂ ਜ਼ਮੀਨੀ ਪੱਧਰ ’ਤੇ ਖੇਡ ਸਹੂਲਤਾਂ ਤਿਆਰ ਕਰ ਰਹੀ ਹੈ।ਮੁੱਖ ਮੰਤਰੀ ਨੇ ਇਲਾਕਾ ਨਿਵਾਸੀਆਂ, ਗ੍ਰਾਮ ਪੰਚਾਇਤਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਖੇਡ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨਸ਼ਾ ਮੁਕਤ ਪੰਜਾਬ ਬਣਾਉਣਾ ਅਤੇ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ।

Rozana Times

LEAVE A REPLY

Please enter your comment!
Please enter your name here