ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਲੋਕ ਸਭਾ ਤੋਂ ਆਪਣੀ ਉਮੀਦਵਾਰੀ ਪੇਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਉਨ੍ਹਾਂ ਦੀ ਕਰਮ ਭੂਮੀ ਹੈ ਤੇ ਉਹ ਚਾਹੁੰਦੇ ਹਨ ਕਿ ਉਹ ਪਟਿਆਲਾ ਆ ਕੇ ਸੇਵਾ ਕਰਨ।

ਡਾ. ਨਵਜੋਤ ਸਿੱਧੂ ਵੱਲੋਂ ਪਟਿਆਲਾ ਦੇ ਮੈਡੀਕਲ ਕਾਲਜ ਤੋਂ ਸਿੱਖਿਆ ਹਾਸਲ ਕਰਕੇ ਹੀ ਡਾਕਟਰ ਬਣੇ ਹਨ ਤੇ ਪਟਿਆਲਾ ਦੇ ਮਾਡਲ ਟਾਊਨ ਡਿਸਪੈਂਸਰੀ ‘ਚ ਬਤੌਰ ਗਾਇਨੀ ਸਪੈਸ਼ਲਿਸਟ ਲੰਬਾ ਸਮਾਂ ਨੌਕਰੀ ਕੀਤੀ ਹੈ। ਡਾ. ਨਵਜੋਤ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਗੈਰਹਾਜ਼ਰੀ ਵਿਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਵੀ ਸ਼ਿਰਕਤ ਕੀਤੀ ਸੀ।
post by parmvir singh